Monday, December 23, 2024

ਯੂਕਰੇਨ ਵਿੱਚ ਫਸੇ ਕਪੂਰਥਲਾ ਵਾਸੀਆਂ ਲਈ ਹੈਲਪਲਾਈਨ ਨੰਬਰ ਜਾਰੀ

ਡਿਪਟੀ ਕਮਿਸ਼ਨਰ ਵਲੋਂ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ

ਕਪੂਰਥਲਾ, 25 ਫਰਵਰੀ (ਪੰਜਾਬ ਪੋਸਟ ਬਿਊਰੋ) – ਯੂਕਰੇਨ ਉਪਰ ਰੂਸ ਵਲੋਂ ਕੀਤੇ ਹਮਲੇ ਕਾਰਨ ਉਥੇ ਫਸੇ ਕਪੂਰਥਲਾ ਜਿਲ੍ਹੇ ਦੇ ਲੋਕਾਂ ਅਤੇ ਵਿਸ਼ੇਸ਼ ਕਰਕੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਜਿਲ੍ਹਾ ਪ੍ਰਸਾਸ਼ਨ ਵਲੋਂ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜਿਲ੍ਹਾ ਪੱਧਰੀ ਕੰਟਰੋਲ ਰੂਮ 01822-292001 ਹੈ, ਜਿਸ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਦਿਤਿਆ ਉੱਪਲ ਨੂੰ ਨੋਡਲ ਅਧਿਕਾਰੀ ਵਜੋਂ ਨਾਮਜ਼ਦ ਕੀਤਾ ਗਿਆ ਹੈ।
                   ਇਸ ਤੋਂ ਇਲਾਵਾ ਫਗਵਾੜਾ ਸਬ ਡਿਵੀਜ਼ਨ ਨਾਲ ਸਬੰਧਿਤ ਲੋਕ ਹੈਲਪਲਾਈਨ ਨੰਬਰ 01824-260201 ‘ਤੇ ਯੂਕਰੇਨ ਵਿਚ ਫਸੇ ਲੋਕਾਂ ਬਾਰੇ ਜਾਣਕਾਰੀ ਦਿੱਤੀ ਜਾ ਸਕਦੀ ਹੈ।ਸੁਲਤਾਨਪੁਰ ਲੋਧੀ ਸਬ ਡਵੀਜ਼ਨ ਲਈ 01828-222525 ਨੰਬਰ ਜਾਰੀ ਕੀਤਾ ਗਿਆ ਹੈ।ਇਸ ਤੋਂ ਇਲਾਵਾ ਭੁਲੱਥ ਲਈ ਹੈਲਪਲਾਈਨ ਨੰਬਰ 01822-244202 ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਇਕ ਪ੍ਰੋਫਾਰਮਾ ਵੀ ਜਾਰੀ ਕੀਤਾ ਗਿਆ ਹੈ, ਜਿਸ ਰਾਹੀਂ ਲੋਕ ਯੂਕਰੇਨ ਵਿਚ ਫਸੇ ਵਿਅਕਤੀ ਦਾ ਨਾਮ, ਪਤਾ ਸਥਾਨਕ ਤੇ ਵਿਦੇਸ਼ੀ, ਸੰਪਰਕ ਨੰਬਰ ਸਥਾਨਕ ਦੇ ਵਿਦੇਸ਼ੀ, ਪਾਸਪੋਰਟ ਨੰਬਰ, ਸਬੰਧਿਤ ਵਿਦਿਅਕ ਸੰਸਥਾ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਵਿਦੇਸ਼ ਵਿਚ ਫਸੇ ਹਰ ਜਿਲ੍ਹਾ ਵਾਸੀ ਦੀ ਹਰ ਸੰਭਵ ਸਹਾਇਤਾ ਕਰੇਗਾ ਤਾਂ ਜੋ ਉਨ੍ਹਾਂ ਨੂੰ ਸੁਰੱਖਿਅਤ ਘਰ ਲਿਆਂਦਾ ਜਾ ਸਕੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …