ਸੰਗਰੂਰ, 25 ਫਰਵਰੀ (ਜਗਸੀਰ ਲੌਂਗੋਵਾਲ) – ਕਾਂਗਰਸੀ ਉਮੀਦਵਾਰ ਜਸਵਿੰਦਰ ਧੀਮਾਨ ਨੇ ਆਪਣੇ ਸਾਥੀ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਸਥਾਨਕ
ਸ਼ਹਿਰ ਦੇ ਐਚ.ਨਾਈਨ ਹੋਟਲ ਵਿਖੇ ਇੱਕ ਮੀਟਿੰਗ ਕੀਤੀ।ਜਿਸ ਵਿਚ ਉਨ੍ਹਾਂ ਨੇ ਸਾਰਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿਹਾ ਕਿ ਹਲਕਾ ਸੁਨਾਮ ਦੇ ਵੋਟਰਾਂ ਵਲੋਂ ਉਨ੍ਹਾਂ ਨੂੰ ਬਹੁਤ ਪਿਆਰ ਮਿਲਿਆ ਹੈ।ਜਿਸ ਲਈ ਉਹ ਹਲਕਾ ਨਿਵਾਸੀਆਂ ਦਾ ਤਹਿ ਦਿਲੋਂ ਸ਼ੁਕਰਗੁਜ਼ਾਰ ਹਨ।ਉਨ੍ਹਾਂ ਆਪਣੇ ਸਾਥੀਆਂ ਨੂੰ ਕਿਹਾ ਕਿ ਅਗੋਂ ਵੀ ਹਲਕੇ ਦੇ ਕੰਮਾਂ ਲਈ ਤੱਤਪਰ ਰਹਿੰਦਿਆਂ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਲੋੜ ਹੈ।ਉਨ੍ਹਾਂ ਉਨ੍ਹਾਂ ਨੂੰ ਵੱਡੀ ਗਿਣਤੀ ‘ਚ ਪਈਆਂ ਵੋਟਾਂ ਸਦਕਾ ਉਹ ਸੁਨਾਮ ਹਲਕੇ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media