ਸੰਗਰੂਰ, 25 ਫਰਵਰੀ (ਜਗਸੀਰ ਲੌਂਗੋਵਾਲ) – ਭਾਜਪਾ ਆਗੂ ਮੈਡਮ ਦਾਮਨ ਥਿੰਦ ਬਾਜਵਾ ਅਤੇ ਹਰਮਨ ਦੇਵ ਬਾਜਵਾ ਨੇ ਕਿਹਾ ਕਿ ਭਾਜਪਾ ਗਠਜੋੜ ਦੇ
ਉਮੀਦਵਾਰ ਸਨਮੁੱਖ ਸਿੰਘ ਮੋਖਾ ਨੂੰ ਵੋਟਰਾਂ ਵਲੋਂ ਬਹੁਤ ਵੱਡਾ ਹੁੰਗਾਰਾ ਮਿਲਿਆ ਹੈ।ਉਨ੍ਹਾਂ ਕਿਹਾ ਕਿ ਸ਼ਹਿਰ ਦੇ ਨਾਲ ਨਾਲ ਪਿੰਡਾਂ ਵਿੱਚੋਂ ਵੀ ਉਨ੍ਹਾਂ ਦੇ ਉਮੀਦਵਾਰ ਨੂੰ ਲੋਕਾਂ ਵੱਲੋਂ ਵੋਟਾਂ ਪਾਈਆਂ ਗਈਆਂ ਹਨ। ਕਿਉਂਕਿ ਲੋਕ ਭਲੀ ਭਾਂਤ ਜਾਣਦੇ ਹਨ ਕਿ ਪੰਜਾਬ ਵਿੱਚ ਵਿਕਾਸ, ਬੇਰੁਜ਼ਗਾਰੀ ਜਾਂ ਹੋਰ ਬਹੁਤ ਮੁੱਦੇ ਹਨ।ਜੇਕਰ ਕੋਈ ਪਾਰਟੀ ਇਸ ਸਬੰਧੀ ਠੋਸ ਫ਼ੈਸਲੇ ਕਰ ਸਕਦੀ ਹੈ ਤਾਂ ਉਹ ਕੇਂਦਰ ਦੀ ਭਾਜਪਾ ਸਰਕਾਰ ਹੈ।ਹਲਕੇ ਦੇ ਵਿਕਾਸ ਕੰਮਾਂ ਬਾਰੇ ਉਨ੍ਹਾਂ ਕਿਹਾ ਕਿ ਵਿਕਾਸ ਦੇ ਕੰਮ ਉਨ੍ਹਾਂ ਵੱਲੋਂ ਪਹਿਲਾਂ ਨਾਲੋਂ ਦੁੱਗਣੀ ਸਪੀਡ ਤੇ ਕੀਤੇ ਜਾਣਗੇ।ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ 10 ਮਾਰਚ ਨੂੰ ਭਾਜਪਾ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media