ਸੰਗਰੂਰ, 25 ਫਰਵਰੀ (ਜਗਸੀਰ ਲੌਂਗੋਵਾਲ) – ਵੱਖ ਵੱਖ ਵਿਭਾਗਾਂ ਵਿੱਚੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਮਾਜ ਸੇਵੀ ਸੰਸਥਾ ਸਟੇਟ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਜ਼ਿਲਾ ਸੰਗਰੂਰ ਦੇ ਮੁੱਖ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰਜ਼ ਆਗੂ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਹੋਈ। ਉਨਾਂ ਨਾਲ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਉਪ ਚੇਅਰਮੈਨ ਲਾਲ ਚੰਦ ਸੈਣੀ, ਪਵਨ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਖ਼ਾਲਸਾ, ਡਾ: ਮਨਮੋਹਨ ਸਿੰਘ, ਓ.ਪੀ ਖੀਪਲ, ਕਰਨੈਲ ਸਿੰਘ ਸੇਖੋਂ, ਕਿਸ਼ੋਰੀ ਲਾਲ ਅਤੇ ਪ੍ਰਬੰਧਕੀ ਸਕੱਤਰ ਸੁਰਿੰਦਰ ਸਿੰਘ ਸੋਢੀ ਪੀ.ਆਰ.ਓ ਸੁਰਿੰਦਰ ਸ਼ਰਮਾ, ਮੀਤ ਪ੍ਰਧਾਨ ਰਾਜਿੰਦਰ ਸਿੰਘ ਚੰਗਾਲ ਆਦਿ ਹਾਜ਼ਰ ਸਨ।
ਸਮੂਹ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਐਸੋਸੀਏਸ਼ਨ ਸਮਾਜ ਸੇਵਾ, ਲੋਕ ਭਲਾਈ, ਬਜ਼ੁਰਗਾਂ ਅਤੇ ਪੈਨਸ਼ਨਰਾਂ ਦੇ ਸਤਿਕਾਰ ਨੂੰ ਸਮਰਪਿਤ ਹੈ।ਸਮੇਂ ਸਮੇਂ ‘ਤੇ ਧਾਰਮਿਕ ਸਮਾਜਿਕ ਅਤੇ ਬਜ਼ੁਰਗਾਂ ਦੀ ਭਲਾਈ ਲਈ ਕੰਮ ਕੀਤੇ ਜਾਂਦੇ ਹਨ।ਉਨਾਂ ਇਹ ਵੀ ਦੱਸਿਆ ਕਿ 26 ਫਰਵਰੀ ਦਿਨ ਸ਼ਨੀਵਾਰ ਸਵੇਰੇ 11.00 ਵਜੇ ਬਜ਼ੁਰਗਾਂ ਦੀ ਸਾਂਭ ਸੰਭਾਲ ਅਤੇ ਸਿਹਤ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਮੇਲਾ ਰਾਮ ਦੀ ਹੱਟੀ ਵਿਖੇ ‘ਹੰਗਰ ਬਾਈਟਸ’ ਨਜ਼ਦੀਕ ਵੱਡਾ ਚੌਕ ਵਿਖੇ ਲਾਇਆ ਜਾ ਰਿਹਾ ਹੈ।ਜਿਸ ਵਿੱਚ ਨੱਕ, ਕੰਨ, ਗਲੇ ਦੇ ਮਾਹਿਰ ਡਾਕਟਰ ਐਚ.ਐਚ.ਬਾਲੀ ਸਾਬਕਾ ਡਾਇਰੈਕਟਰ ਸਿਹਤ ਵਿਭਾਗ, ਚਮੜੀ ਦੇ ਰੋਗਾਂ ਦੇ ਮਾਹਿਰ ਡਾ: ਕਿਰਨਜੋਤ ਬਾਲੀ ਸਾਬਕਾ ਸੀ.ਐਮ.ਓ ਸੰਗਰੂਰ ਨਰੋਆ ਅਤੇ ਤੰਦਰੁਸਤ ਸਮਾਜ ਉਸਾਰਨ ਲਈ ਆਪਣੇ ਵਿਚਾਰ ਦੇਣਗੇ। ਉਨਾਂ ਦੇ ਨਾਲ ਹੀ ਕੁਦਰਤੀ ਇਲਾਜ਼ ਪ੍ਰਣਾਲੀ ਦੇ ਮਾਹਿਰ ਅਤੇ ਸਟੇਟ ਐਵਾਰਡੀ ਡਾ: ਹਰਪ੍ਰੀਤ ਸਿੰਘ ਭੰਡਾਰੀ ਬਜ਼ੁਰਗਾਂ ਦੀ ਚੰਗੀ ਸਿਹਤ ਵਾਸਤੇ ਕੁਦਰਤੀ ਤਰੀਕਿਆਂ ਬਾਰੇ ਵਿਚਾਰ ਦੇਣਗੇ।ਫਰਵਰੀ ਮਹੀਨੇ ਦੇ ਵਿੱਚ ਜਨਮ ਦਿਨ ਵਾਲੀਆਂ ਸਖਸ਼ੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਸਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਜਾਵੇਗਾ।
ਇਸ ਮੌਕੇ ਜਨਕ ਰਾਜ ਜੋਸ਼ੀ, ਜਗਦੀਸ਼ ਰਾਏ ਸਿੰਗਲਾ, ਮਹੇਸ਼ ਜੌਹਰ, ਭਾਰਤ ਭੂਸ਼ਨ ਆਦਿ ਵੀ ਹਾਜ਼ਰ ਸਨ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …