Monday, September 16, 2024

ਯੁਕਰੇਨ ‘ਚ ਫਸੇ ਜਿਲ੍ਹੇ ਨਾਲ ਸਬੰਧਤ ਵਿਅਕਤੀਆਂ ਦੀ ਸੂਚਨਾ ਲਈ 24 ਘੰਟੇ ਕੰਮ ਕਰੇਗਾ ਕੰਟਰੋਲ ਰੂਮ

ਜਿਲ੍ਹੇ ਦੇ ਪ੍ਰਬੰਧਕੀ ਕੰਪਲੈਕਸ ਵਿੱਚ ਕੰਟਰੋਲ ਰੂਮ ਸ਼ੁਰੂ

ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ) – ਯੁਕਰੇਨ ਵਿੱਚ ਫਸੇ ਜਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਰੈਡ ਕਰਾਸ ਵਿਖੇ ਸ਼ੁਰ ਕੀਤੀ ਗਈ ਹੈਲਪਲਾਈਨ ਨੂੰ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਤਬਦੀਲ ਕਰਕੇ ਇਸਨੂੰ 24 ਘੰਟੇ ਕੰਮ ਕਰਨ ਵਾਲੇ ਕੰਟਰੋਲ ਰੂਮ ਵਿੱਚ ਤਬਦੀਲ ਕਰ ਦਿੱਤਾ ਹੈ।
               ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਲ੍ਹੇ ਨਾਲ ਸਬੰਧਤ ਯੁਕਰੇਨ ਵਿੱਚ ਫੱਸੇ ਹੋਏ ਵਿਅਕਤੀਆਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਰਾਜ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨੂੰ ਭੇਜ ਕੇ ਉਨ੍ਹਾਂ ਦੀ ਵਾਪਸੀ ਦੇ ਪ੍ਬੰਧ ਕੀਤੇ ਜਾ ਸਕਣ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਸੂਚਨਾ ਫੋਨ ਨੰਬਰ 0183-2560398, 0183-2560498 ਅਤੇ  ukrainehelplineasr@gmail.com ‘ਤੇ ਦਿੱਤੀ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਜਾਣਕਾਰੀ ਵਿੱਚ ਯੁਕਰੇਨ ਗਏ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਪਾਸਪੋਰਟ ਨੰਬਰ, ਯੂਨੀਵਰਸਿਟੀ/ਕਾਲਜ ਦਾ ਨਾਮ, ਯੁਕਰੇਨ ਵਿੱਚ ਉਨਾਂ ਦੇ ਰਿਹਾਇਸ਼ ਦਾ ਪਤਾ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ।

Check Also

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ

ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …