Monday, December 23, 2024

ਕਿਸਾਨੀ ਸੰਘਰਸ਼ ਤੇ ਫ਼ੌਜੀ ਸ਼ਹੀਦਾਂ ਦੀ ਯਾਦ ‘ਚ ਚਾਰ ਰੋਜ਼ਾ ਪਹਿਲਾ ਫੁੱਟਬਾਲ ਟੂਰਨਾਮੈਂਟ ਕਰਵਾਇਆ

ਸਮਰਾਲਾ, 26 ਫਰਵਰੀ (ਇੰਦਰਜੀਤ ਸਿੰਘ ਕੰਗ) – ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਖੇੇਡ ਮੈਦਾਨ ਵਿੱਚ ਨਨਕਾਣਾ ਸਾਹਿਬ ਫੁੱਟਬਾਲ ਕਲੱਬ ਸਮਰਾਲਾ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਅਤੇ ਫ਼ੌਜੀ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਚਾਰ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ।ਫੁੱਟਬਾਲ ਕੋਚ ਇੰਮਰੋਜ਼ ਸਿੰਘ ਨੇ ਦੱਸਿਆ ਕਿ ਟੂਰਨਾਮੈਂਟ ਕਰਵਾਉਣ ਦਾ ਮੁੱਖ ਮਕਸਦ ਕਿਸਾਨੀ ਅਤੇ ਫ਼ੌਜੀ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਅਤੇ ਨੌਜਵਾਨਾਂ ਵਿੱਚ ਖੇਡਾਂ ਦੀ ਰੁਚੀ ਪੈਦਾ ਕਰਕੇ ਉਹਨਾਂ ਨੂੰ ਨਸ਼ਿਆਂ ਤੋਂ ਦੂਰ ਕਰਨਾ ਹੈ।ਇਸ ਫੁੱਟਬਾਲ ਟਰਨਾਮੈਂਟ ਵਿੱਚ ਪੰਜਾਬ ਭਰ ਦੀਆਂ ਨਾਮਵਰ 32 ਟੀਮਾਂ ਨੇ ਹਿੱਸਾ ਲਿਆ।ਇਸ ਟੂਰਨਾਮੈਂਟ ਦਾ ਉਦਘਾਟਨ ਜਸਕੀਰਤ ਸਿੰਘ ਮਾਨਸਾ ਵੱਲੋਂ ਕੀਤਾ ਗਿਆ।ਇਸ ਟੂਰਨਾਮੈਂਟ ਦੌਰਾਨ ਸਾਰੇ ਮੁਕਾਬਲੇ ਹੀ ਫਸਵੇਂ ਹੋਏ, ਅਖੀਰ ਫਾਈਨਲ ਵਿੱਚ ਪਹਿਲਾ ਇਨਾਮ ਕੋਟ ਪਨੈਚ ਦੀ ਟੀਮ ਨੇ ਜਿੱਤਿਆ ਅਤੇ ਦੂਸਰਾ ਇਨਾਮ ਹੰਬੋਵਾਲ ਦੀ ਟੀਮ ਨੇ ਜਿੱਤਿਆ।ਗਗਨਦੀਪ ਸਿੰਘ ਮਾਨ ਵਲੋਂ ਬੈਸਟ ਖਿਡਾਰੀਆਂ ਨੂੰ ਵਿਸ਼ੇਸ਼ ਸਨਮਾਨ ਦਿੱਤੇ ਗਏ।
                ਇਸ ਚਾਰ ਰੋਜ਼ਾ ਫੁੱਟਬਾਲ ਟੂਰਨਾਮੈਂਟ ਵਿੱਚ ਗੁਰਮਤਿ ਪ੍ਰਚਾਰ ਸਭਾ ਦੇ ਮੁੱਖ ਸੇਵਾਦਾਰ ਲਖਬੀਰ ਸਿੰਘ ਬਲਾਲਾ, ਬੰਤ ਸਿੰਘ ਖ਼ਾਲਸਾ, ਹਰਜਿੰਦਰ ਪਾਲ ਸਿੰਘ ਸਮਰਾਲਾ, ਸਵਰਨ ਸਿੰਘ ਉਪਲਾਂ, ਰਘਬੀਰ ਸਿੰਘ ਬੀਰਾ ਕਮੈਂਟਰ, ਜਤਿੰਦਰ ਪਾਲ ਸਿੰਘ ਪੰਜਾਬ ਪੁਲਿਸ, ਅਕਸ ਰੰਗ ਮੰਚ ਦੇ ਡਾਇਰੈਕਟਰ ਰਾਜਵਿੰਦਰ ਸਮਰਾਲਾ, ਲੇਖਕ ਮੰਚ ਸਮਰਾਲਾ ਦੇ ਪ੍ਰਧਾਨ ਮਾਸਟਰ ਤਰਲੋਚਨ ਸਿੰਘ, ਨਨਕਾਣਾ ਸਾਹਿਬ ਪਬਲਿਕ ਸਕੂਲ ਦੀ ਪ੍ਰਿੰਸੀਪਲ ਮੈਡਮ ਰਵੀਨਾ ਟੰਡਨ ਅਤੇ ਹੋਰ ਸਖ਼ਸ਼ੀਅਤਾਂ ਨੇ ਹਾਜ਼ਰੀ ਲਵਾਈ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।
             ਟੂਰਨਾਮੈਂਟ ਨੂੰ ਸਫਲਤਾ ਪੂਰਬਕ ਨੇਪਰੇ ਚਾੜਨ ਲਈ ਕਲੱਬ ਮੈਂਬਰਾਂ ਹਰਜੋਤ ਸਿੰਘ, ਅਰਸ਼ਦੀਪ ਸਿੰਘ, ਜੋਬਨਪ੍ਰੀਤ ਸਿੰਘ, ਸਮਰਬੀਰ ਧਾਲੀਵਾਲ, ਇਮਰਾਨ, ਹਰਦੀਪ ਸਿੰਘ ਆਦਿ ਨੇ ਆਪਣਾ ਭਰਪੂਰ ਯੋਗਦਾਨ ਪਾਇਆ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …