Monday, September 16, 2024

ਯੂਕਰੇਨ ‘ਚ ਫਸੇ 21 ਵਿਦਿਆਰਥੀਆਂ ਬਾਰੇ ਕੰਟਰੋਲ ਰੂਮ ‘ਤੇ ਮਿਲੀ ਜਾਣਕਾਰੀ – ਡਿਪਟੀ ਕਮਿਸ਼ਨਰ

ਗ੍ਰਹਿ ਵਿਭਾਗ ਰਾਹੀਂ ਲਗਾਤਾਰ ਕੇਂਦਰ ਸਰਕਾਰ ਨਾਲ ਸੰਪਰਕ ਵਿਚ ਹੈ ਜਿਲ੍ਹਾ ਪ੍ਰਸ਼ਾਸ਼ਨ

ਕਪੂਰਥਲਾ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸ਼ਨ ਵਲੋਂ ਯੂਕਰੇਨ ‘ਚ ਫਸੇ ਕਪੂਰਥਲਾ ਜਿਲ੍ਹੇ ਨਾਲ ਸਬੰਧਿਤ ਵਿਅਕਤੀਆਂ ਤੇ ਵਿਸ਼ੇਸ਼ ਕਰਕੇ ਵਿਦਿਆਰਥੀਆਂ ਦੀ ਸਹਾਇਤਾ ਲਈ ਸਥਾਪਿਤ ਕੀਤੇ ਹੈਲਪ ਡੈਸਕਾਂ ਰਾਹੀਂ ਉਥੇ ਫਸੇ 21 ਵਿਅਕਤੀਆਂ ਬਾਰੇ ਜਾਣਕਾਰੀ ਮਿਲੀ ਹੈ।
                 ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਬੀਤੇ ਕੱਲ੍ਹ ਤੋਂ ਜਿਲ੍ਹਾ ਪੱਧਰੀ ਕੰਟਰੋਲ ਰੂਮ 01822-292001 ਤੋਂ ਇਲਾਵਾ ਫਗਵਾੜਾ ਦੇ ਕੰਟਰੋਲ ਰੂਮ ਨੰਬਰ 01824-260201, ਸੁਲਤਾਨਪੁਰ ਲੋਧੀ ਦੇ 01828-222525, ਭੁਲੱਥ ਦੇ 01822-244202 ਹੈਲਪਲਾਇਨ ਉਪਰ ਪ੍ਰਾਪਤ ਜਾਣਕਾਰੀ ਰਾਹੀਂ 21 ਵਿਦਿਆਰਥੀਆਂ ਦਾ ਡਾਟਾ ਇਕੱਤਰ ਕੀਤਾ ਗਿਆ ਹੈ।
                 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਸਕੱਤਰ ਨਾਲ ਹੋਈ ਮੀਟਿੰਗ ਦੌਰਾਨ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਿਸ ਨੂੰ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਨਾਲ ਤੁਰੰਤ ਸਾਂਝਾ ਕੀਤਾ ਗਿਆ ਹੈ ਤਾਂ ਜੋ ਉਥੇ ਫਸੇ ਵਿਦਿਆਰਥੀਆਂ ਨੂੰ ਵਾਪਸ ਲਿਆਂਦਾ ਜਾ ਸਕੇ।
                  ਉਨ੍ਹਾਂ ਫਸੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨਾਲ ਲਗਾਤਾਰ ਰਾਬਤਾ ਬਣਾਇਆ ਹੋਇਆ ਹੈ।ਇਸ ਲਈ ਵਿਦਿਆਰਥੀ ਭਾਰਤੀ ਹਾਈ ਕਮਿਸ਼ਨਰ ਦੇ ਅਧਿਕਾਰੀਆਂ ਨਾਲ ਰਾਬਤੇ ਤੋਂ ਬਿਨ੍ਹਾਂ ਆਪਣਾ ਵਰਤਮਾਨ ਸਥਾਨ ਨਾ ਬਦਲਣ।ਉਨ੍ਹਾਂ ਕਿਹਾ ਕਿ ਵਿਦਿਆਰਥੀ ਯੂਕਰੇਨ ਦੇ ਨੇੜਲੇ ਦੇਸ਼ਾਂ ਦੀਆਂ ਸਰਹੱਦਾਂ ਵੱਲ ਭਾਰਤੀ ਹਾਈਕਮਿਸ਼ਨ ਨਾਲ ਤਾਲਮੇਲ ਤੋਂ ਬਿਨ੍ਹਾਂ ਨਾ ਜਾਣ।
                 ਉਨ੍ਹਾਂ ਕਿਹਾ ਕਿ ਲੋਕ ਕਿਸੇ ਵੀ ਜਾਣਕਾਰੀ ਲਈ ਪੰਜਾਬ ਸਰਕਾਰ ਵਲੋਂ 24 ਘੰਟੇ ਕੰਮ ਕਰਨ ਵਾਲੇ ਸਥਾਪਿਤ ਕੀਤੇ ਗਏ ਕੰਟਰੋਲ ਰੂਮ ਨੰਬਰ 1100 (ਪੰਜਾਬ ਵਾਸਤੇ) ਅਤੇ 91-172-4111905 (ਵਿਦੇਸ਼ ਵਾਸਤੇ) ‘ਤੇ ਸੰਪਰਕ ਵੀ ਕਰ ਸਕਦੇ ਹਨ।

Check Also

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ

ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …