ਸੰਗਰੂਰ, 27 ਫਰਵਰੀ (ਜਗਸੀਰ ਲੌਂਗੋਵਾਲ) – ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਸੰਬੰਧੀ ਸੀਤਾਸਰ ਧਾਮ ਮੰਦਰ ਕਮੇਟੀ ਵਲੋਂ ਸੁਨਾਮ ਸ਼ਹਿਰ ‘ਚ ਇਕ
ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ।ਜਿਸ ਦੌਰਾਨ ਭਗਵਾਨ ਭੋਲੇ ਸ਼ੰਕਰ ਜੀ ਦੇ ਜੀਵਨ ਨਾਲ ਸਬੰਧਿਤ ਬਹੁਤ ਸੁੰਦਰ ਝਾਕੀਆਂ ਸਜ਼ਾਈਆਂ ਗਈਆਂ।ਇਹ ਸ਼ੋਭਾ ਯਾਤਰਾ ਸਾਰੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੇ ਮੁਹੱਲਿਆਂ ਵਿਚੋਂ ਲੰਘੀ।ਸ਼ਰਧਾਲੂ ਆਪਣੇ ਹੱਥਾਂ ਵਿੱਚ ਲਾਲ ਰੰਗ ਦੇ ਝੰਡੇ ਚੁੱਕ ਕੇ ਬੰਮ ਬੰਮ ਬੋਲੇ, ਜੈ ਸ਼ਿਵ ਸ਼ੰਕਰ ਤੇ ਹਰ ਹਰ ਮਹਾਂਦੇਵ ਦੇ ਜੈਕਾਰੇ ਲਗਾ ਰਹੇ ਸਨ।ਸ਼ਹਿਰ ਦੀਆਂ ਅਲੱਗ ਅਲੱਗ ਮੰਡਲੀਆਂ ਨੇ ਭਗਵਾਨ ਭੋਲੇ ਸ਼ੰਕਰ ਜੀ ਦਾ ਗੁਣਗਾਨ ਭਜਨ ਗਾ ਕੇ ਕੀਤਾ।ਸ਼ਿਵ ਭਗਤਾਂ ਨੇ ਭੋਲੇ ਨਾਥ ਦੇ ਭਜਨਾ ‘ਤੇ ਨੱਚ ਕੇ ਆਪਣੀ ਹਾਜ਼ਰੀ ਲਵਾਈ।ਸ਼ਰਧਾਲੂਆਂ ਅਤੇ ਸੰਸਥਾਵਾਂ ਨੇ ਰਸਤੇ ਵਿੱਚ ਕਈ ਤਰ੍ਹਾਂ ਦੇ ਲੰਗਰ ਲਗਾ ਕੇ ਭਗਵਾਨ ਭੋਲੇ ਨਾਥ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media