Friday, April 17, 2026

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਕੀਰਤਨ

24 ਨਵੰਬਰ ਨੂੰ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤੱਕ ਗੁ: ਗੁਰੂ ਕੇ ਮਹਿਲ ਵਿਖੇ ਕੀਰਤਨ ਦਰਬਾਰ ਹੋਵੇਗਾ

PPN2211201417

ਅੰਮ੍ਰਿਤਸਰ, 22 ਨਵਬਰ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ-ਪੁਰਬ ਨੂੰ ਸਮਰਪਿਤ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਦੁਪਹਿਰ 12 ਵਜੇ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ। ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਚੌਰ ਸਾਹਿਬ ਦੀ ਸੇਵਾ ਨਿਭਾਅ ਰਹੇ ਸਨ।ਨਗਰ ਕੀਰਤਨ ਵਿੱਚ ਸ਼ਹਿਰ ਦੀਆਂ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਟਕਸਾਲਾਂ, ਗੱਤਕਾ ਪਾਰਟੀਆਂ, ਸਕੂਲੀ ਬੈਂਡ, ਵੱਖ-ਵੱਖ ਸਕੂਲਾਂਫ਼ਕਾਲਜਾਂ ਦੇ ਬੱਚੇ, ਬੈਂਡ ਪਾਰਟੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਪੈਦਲ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਇਹ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਸਰਾਂ ਤੋਂ ਚੌਂਕ ਪ੍ਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੋਨੀ, ਹਵੇਲੀ ਅਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣ ਸਰ, ਕਣਕ ਮੰਡੀ, ਦਾਲ ਮੰਡੀ, ਚਾਵਲ ਮੰਡੀ, ਚੌਂਕ ਭਾਈ ਮਤੀਦਾਸ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਦਰਸ਼ਨੀ ਡਿਉੜੀ ਤੋਂ ਗੁਰੂ ਬਜ਼ਾਰ ਤੇ ਸ਼ਾਮ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ। ਇਸ ਮੌਕੇ ਸ. ਖੁਸ਼ਵਿੰਦਰ ਸਿੰਘ, ਸ. ਗੁਰਪ੍ਰੀਤ ਸਿੰਘ ਝੱਬਰ ਮੈਂਬਰ, ਸ. ਸਤਬੀਰ ਸਿੰਘ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ, ਸ. ਰਣਜੀਤ ਸਿੰਘ ਐਡੀ: ਸਕੱਤਰ, ਸ. ਬਿਜੈ ਸਿੰਘ ਮੀਤ ਸਕੱਤਰ, ਸ. ਹਰਮਿੰਦਰ ਸਿੰਘ ਮੂਧਲ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ, ਸ.ਇੰਦਰਮੋਹਣ ਸਿੰਘ ਅਨਜਾਣ ਸੁਪਰਵਾਈਜਰ, ਸ. ਹਰਜਿੰਦਰ ਸਿੰਘ ਸੁਪਰਵਾਈਜ਼ਰ ਧਰਮ ਪ੍ਰਚਾਰ, ਸ.ਲਖਵਿੰਦਰ ਸਿੰਘ ਬਦੋਵਾਲ ਸੁਪਰਵਾਈਜ਼ਰ, ਸ.ਮਲਕੀਤ ਸਿੰਘ ਬਹਿੜਵਾਲ ਸਫ਼ਸੁਪਰਡੈਂਟ, ਸ. ਅਰਵਿੰਦਰ ਸਿੰਘ ਸਾਸਨ ਏ ਪੀ ਆਰ ਓ, ਸ. ਪਰਮਜੀਤ ਸਿੰਘ ਤੇ ਵੱਡੀ ਗਿਣਤੀ ‘ਚ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।
24 ਨਵੰਬਰ ਨੂੰ ਸਵੇਰੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤੱਕ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਮਹਾਨ ਕੀਰਤਨ ਦਰਬਾਰ ਹੋਵੇਗਾ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਭਾਈ ਗੁਰਇਕਬਾਲ ਸਿੰਘ ਤੇ ਭਾਈ ਪੁਨੀਤ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲੇ, ਸੰਤ ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ, ਭਾਈ ਸੁਰਿੰਦਰ ਸਿੰਘ ਪੰਜਾਬ ਨੈਸ਼ਨਲ ਬੈਂਕ ਸ੍ਰੀ ਗੁਰੂ ਰਾਮਦਾਸ ਲੋਕ ਭਲਾਈ ਸੁਸਾਇਟੀ, ਭਾਈ ਗੁਰਵਿੰਦਰ ਸਿੰਘ, ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲੇ, ਭਾਈ ਦਵਿੰਦਰ ਸਿੰਘ ਨਿਰਮਾਣ, ਭਾਈ ਧਰਮਵੀਰ ਸਿੰਘ ਸ੍ਰੀ ਗੁਰੂ ਰਾਮਦਾਸ ਗੁਰਮਤਿ ਸਤਿਸੰਗ ਸਭਾ, ਬੀਬੀ ਸੁਖਮਨੀਪ੍ਰੀਤ ਕੌਰ-ਬੀਬੀ ਜਸਜੀਤ ਕੌਰ ਕੋਟ ਖਾਲਸਾ, ਅਖੰਡ ਕੀਰਤਨੀ ਜਥਾ ਸ੍ਰੀ ਅੰਮ੍ਰਿਤਸਰ, ਮੀਰੀ ਪੀਰੀ ਅਕੈਡਮੀ ਵਾਲੇ ਅਮਰੀਕਨ ਸਿੰਘਾਂ ਦਾ ਜੱਥਾ, ਭਾਈ ਕੁਲਜੀਤ ਸਿੰਘ ਨੈਰੋਬੀ ਵਾਲੇ, ਸੰਤ ਸੁਰਿੰਦਰ ਸਿੰਘ ਮਿੱਠਾ ਟਿਵਾਣਾ ਵਾਲੇ, ਭਾਈ ਪਰਮਿੰਦਰ ਸਿੰਘ ਪ੍ਰੇਮੀ ਵਾਲਿਆਂ ਦੇ ਜਥਿਆਂ ਵੱਲੋਂ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਨੋਟ-ਤਸਵੀਰ ਈ-ਮੇਲ ਕੀਤੀ ਗਈ ਹੈ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …

Leave a Reply