Tuesday, March 3, 2026

ਕਰੋਨਾ ਨਾਲ ਹੋਈਆਂ ਮੌਤਾਂ ਦੇ ਮ੍ਰਿਤਕਾਂ ਦੇ ਕਾਨੂੰਨੀ ਵਾਰਿਸ ਜਮਾਂ ਕਰਵਾ ਸਕਦੇ ਹਨ ਅਰਜ਼ੀ ਫਾਰਮ- ਡੀ.ਸੀ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਕੋਵਿਡ-19 ਮਹਾਂਮਾਰੀ ਦੌਰਾਨ ਜਿਨਾਂ ਲੋਕਾਂ ਦੀ ਕਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ, ਉਨਾਂ ਦੇ ਕਾਨੂੰਨੀ ਵਾਰਿਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਸ ਸਬੰਧੀ ਮੁਕੰਮਲ ਫਾਰਮ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਮਰਾ ਨੰ: 138 ਜਾਂ ਸਿਵਲ ਸਰਜਨ ਦਫ਼ਤਰ ਵਿਖੇ ਜਮ੍ਹਾ ਕਰਵਾਏ ਜਾ ਸਕਦੇ ਹਨ।
                ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਮੁੜ ਇਸ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਮ੍ਰਿਤਕਾਂ ਦੇ ਵਾਰਸਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ।
              ਉਨਾਂ ਦੱਸਿਆ ਕਿ ਇਸ ਸਬੰਧੀ ਅਰਜ਼ੀ ਫਾਰਮ ਨਾਲ ਨਿਮਨ ਅਨੁਸਾਰ ਦਸਤਾਵੇਜ਼ ਨੱਥੀ ਕੀਤੇ ਜਾਣ: ਮ੍ਰਿਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਅਤੇ ਮ੍ਰਿਤਕ ਵਿਅਕਤੀ ਦੇ ਸਬੰਧ ਦੇ ਪਹਿਚਾਣ ਕਾਰਡ ਦੀ ਕਾਪੀ, ਕੋਵਿਡ 19 ਟੈਸਟ ਦੀ ਪਾਜ਼ੇਟਿਵ ਰਿਪੋਰਟ ਦੀ ਕਾਪੀ, ਹਸਪਤਾਲ ਦੁਆਰਾ ਜਾਰੀ ਹੋਏ ਮੌਤ ਦੇ ਕਾਰਨਾਂ ਦਾ ਸੰਖੇਪ ਸਾਰ (ਜੇਕਰ ਮੌਤ ਹਸਪਤਾਲ ਵਿੱਚ ਹੋਈ ਹੋਵੇ) ਤੇ ਮੌਤ ਹੋਣ ਦੇ ਕਾਰਨਾਂ ਦਾ ਮੈਡੀਕਲ ਸਰਟੀਫਿਕੇਟ, ਮ੍ਰਿਤਕ ਵਿਅਕਤੀ ਦੇ ਮੌਤ ਦਾ ਸਰਟੀਫਿਕੇਟ, ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕੇਟ, ਕਲੇਮ ਕਰਤਾ ਦੇ ਬੈਂਕ ਖਾਤੇ ਦਾ ਰੱਦ ਹੋਇਆ ਬੈਂਕ ਚੈਕ, ਮ੍ਰਿਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦਾ ਇਤਰਾਜ਼ਹੀਣਤਾ ਸਰਟੀਫਿਕੇਟ (ਜਿਥੇ ਕਲੇਮ ਕਰਤਾ ਇੱਕ ਹੋਵੇ)।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …