ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਸੁਖਵਿੰਦਰ ਸਿੰਘ ਗਿੱਲ ਜਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਨੇ ਜਾਣਕਾਰੀ
ਦਿੰਦਿਆਂ ਦੱਸਿਆ ਕਿ ਕੁੱਝ ਪੈਟਰੋਲ ਪੰਪ ਡੀਲਰਾਂ ਵਲੋਂ ਸਰਵਿਸ ਦਿੰਦੇ ਸਮੇਂ ਜ਼ਰੂਰੀ ਲੋੜਾਂ ਦਾ ਧਿਆਨ ਨਹੀਂ ਰੱਖਿਆ ਜਾਂਦਾ ਹੈ।ਖੱਪਤਕਾਰਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਹਰ ਪੰਪ ਉਪਰ ਵਾਸ਼ਰੂਮ ਆਦਿ ਦੀ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ, ਹਵਾ ਅਤੇ ਸਾਫ ਪੀਣ ਵਾਲੇ ਪਾਣੀ ਦਾ ਪੂਰਾ ਪ੍ਰਬੰਧ ਹੋਣਾ ਚਾਹੀਦਾ ਹੈ।ਇਸ ਤੋਂ ਬਿਨਾਂ ਪੰਪ ਤੇ ਸਰਵਿਸ ਕਰਦੇ ਮੁਲਾਜ਼ਮਾਂ ਦੀ ਵਰਦੀ ਆਦਿ ਦਾ ਧਿਆਨ ਰੱਖਿਆ ਜਾਵੇ।
ਗਿੱਲ ਨੇ ਦੱਸਿਆ ਕਿ ਐਲ.ਪੀ.ਜੀ ਗੈਸ ਏਜੰਸੀ ਡੀਲਰਾਂ ਨੂੰ ਵੀ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਤਾਕੀਦ ਕੀਤੀ ਜਾਂਦੀ ਹੈ।ਗੈਸ ਡਲਿਵਰੀ ਵਹਿਕਲਾਂ ਉਪਰ ਸਬੰਧਤ ਗੈਸ ਏਜੰਸੀ ਦਾ ਨਾਮ ਅਤੇ ਫੋਨ ਨੰਬਰ ਆਦਿ ਲਿਖਿਆ ਹੋਣਾ ਚਾਹੀਦਾ ਹੈ ਅਤੇ ਵਹਿਕਲ ਵਿੰਚ ਸਿਲੰਡਰ ਤਰਤੀਬ ਵਿਚ ਰੱਖੇ ਜਾਣ ਅਤੇ ਡਲੀਵਰੀ ਮੈਨ ਦੀ ਵਰਦੀ ਆਦਿ ਦਾ ਪੂਰਾ ਧਿਆਨ ਰੱਖਿਆ ਜਾਵੇ।ਸਿਲੰਡਰ ਵਿਚ ਗੈਸ ਪੂਰੀ ਅਤੇ ਠੀਕ ਰੇਟ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੀਆਂ ਅਚਨਚੇਤ ਚੈਕਿੰਗ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ, ਜੋ ਕਿ ਲਗਾਤਾਰ ਚੈਕਿੰਗ ਕਰਦੀਆਂ ਰਹਿਣਗੀਆਂ ਅਤੇ ਕਿਸੇ ਵੀ ਤਰ੍ਹਾਂ ਦੀ ਤਰੁੱਟੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media