ਹੈਲਪਲਾਈਨ ਨੰਬਰ 0183-2500598 ਤੇ ਦਿੱਤੀ ਜਾ ਸਕਦੀ ਹੈ ਜਾਣਕਾਰੀ
ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਯੁਕਰੇਨ ਵਿੱਚ ਫਸੇ ਜਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ
ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਰੈਡ ਕਰਾਸ ਵਿਖੇ ਇਕ ਹੈਲਪਲਾਈਨ ਨੰਬਰ 0183-2500598 ਸਥਾਪਿਤ ਕੀਤਾ ਗਿਆ ਹੈ, ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ।
ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਲ੍ਹੇ ਨਾਲ ਸਬੰਧਤ ਯੁਕਰੇਨ ਵਿੱਚ ਫੱਸੇ ਹੋਏ ਵਿਅਕਤੀਆਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਇਹ ਸੂਚਨਾ ਮੰਗੇ ਜਾਣ ਤੇ ਰਾਜ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾ ਸਕੇ।
ਖਹਿਰਾ ਨੇ ਅਪੀਲ ਕਰਦਿਆਂ ਕਿਹਾ ਕਿ ਜਿਲ੍ਹੇ ਨਾਲ ਸਬੰਧਤ ਜਿਹੜ੍ਹੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੁਕਰੇਨ ਵਿੱਚ ਫੱਸੇ ਹਨ ਉਹ ਤੁਰੰਤ ਸੂਚਨਾ ਮੁਹੱਈਆ ਕਰਵਾਉਣ ਅਤੇ ਇਸ ਸੂਚਨਾ ਵਿੱਚ ਯੁਕਰੇਨ ਗਏ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਪਾਸਪੋਰਟ ਨੰਬਰ, ਯੂਨੀਵਰਸਿਟੀ/ਕਾਲਜ ਦਾ ਨਾਮ, ਯੁਕਰੇਨ ਵਿੱਚ ਉਨਾਂ ਦੇ ਰਿਹਾਇਸ਼ ਦਾ ਪਤਾ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ।
Punjab Post Daily Online Newspaper & Print Media