ਅੰਮ੍ਰਿਤਸਰ, 28 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ 23 ਤੋਂ 28 ਫਰਵਰੀ ਤੱਕ ਗੰਡੋਇਆਂ ਤੋਂ ਖਾਦ ਤਿਆਰ ਕਰਨ ਸਬੰਧੀ ਸਿਖਲਾਈ ਕੋਰਸ ਦੇ ਸਮਾਪਤੀ ਉਪਰੰਤ ਅੱਜ ਇਥੇ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਸਰਟੀਫ਼ਿਕੇਟ ਤਕਸੀਮ ਕੀਤੇ ਗਏ।
ਡਾ. ਮਹਿਲ ਸਿੰਘ ਨੇ ਦੱਸਿਆ ਕਿ ਸਿਖਲਾਈ ਕੇਂਦਰ ਦੇ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਵਲੋਂ ਇਸ ਕੋਰਸ ਦੌਰਾਨ ਗੰਡੋਇਆਂ ਤੋਂ ਖਾਦ ਤਿਆਰ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਪ੍ਰੈਕਟੀਕਲ ਟ੍ਰੇਨਿੰਗ ਦੇ ਕੇ ਸਹਾਇਕ ਧੰਦੇ ਵਜੋਂ ਅਪਨਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਿ੍ਰੰ: ਡਾ. ਮਹਿਲ ਸਿੰਘ ਨੇ ਟ੍ਰੇਨਿੰਗ ਦੀ ਸਮਾਪਤੀ ’ਤੇ ਲਾਭਪਾਤਰੀਆਂ ਨੂੰ ਸਰਟੀਫ਼ਿਕੇਟ ਤਕਸੀਮ ਕਰਦੇ ਹੋਏ ਕਿਸਾਨਾਂ ਨੂੰ ਸਵੈ ਸੇਵਾ ਸਮੂਹ ਬਣਾ ਕੇ ਇਸ ਧੰਦੇ ਨੂੰ ਅਪਨਾਉਣ ਲਈ ਉਤਸ਼ਾਹਿਤ ਵੀ ਕੀਤਾ।
ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਤਰਨ ਤਾਰਨ ਤੋਂ ਆਏ ਡਾ. ਬਲਵਿੰਦਰ ਕੁਮਾਰ ਅਤੇ ਡਾ. ਅਨੀਲ ਕੁਮਾਰ ਨੇ ਵਰਮੀਕੰਪੋਸਟ ਦੇ ਖੁਰਾਕੀ ਤੱਤਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ।ਕੋਰਸ ਦੌਰਾਨ ਬਾਗਬਾਨੀ ਵਿਭਾਗ ਵਲੋਂ ਡਾ. ਤੇਜਬੀਰ ਸਿੰਘ ਦੁਆਰਾ ਮਹਿਕਮੇ ਦੀ ਸਕੀਮਾਂ ਬਾਰੇ ਦੱਸਿਆ।
ਇਸ ਟ੍ਰੇਨਿੰਗ ਦੌਰਾਨ ਜੋਤੀ, ਬਲਦੇਵ ਪ੍ਰਕਾਸ਼ ਅਤੇ ਮਨਿੰਦਰਪਾਲ ਸਿੰਘ ਨੇ ਅਹਿਮ ਯੋਗਦਾਨ ਪਾਇਆ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …