ਕਪੂਰਥਲਾ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਟੀਕਾਕਰਨ `ਚ ਆਈ ਤੇਜ਼ੀ ਕਾਰਨ ਹੁਣ ਕੋਵਿਡ ਪਾਜ਼ਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਘੱਟਦੀ ਨਜ਼ਰ
ਆ ਰਹੀ ਹੈ।ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਕਪੂਰਥਲਾ ਨਿਵਾਸੀਆਂ ਲਈ ਇਹ ਬੜੀ ਰਾਹਤ ਵਾਲੀ ਗੱਲ ਹੈ ਕਿ ਕਪੂਰਥਲਾ ਜ਼ਿਲੇ `ਚ ਅੱਜ ਕੋਈ ਵੀ ਕੋਵਿਡ ਪਾਜ਼ਟਿਵ ਕੇਸ ਰਿਪੋਰਟ ਨਹੀਂ ਹੋਇਆ।ਪਰ ਫਿਰ ਵੀ ਸਾਨੂੰ ਸਾਵਧਾਨੀ ਵਰਤਦਿਆਂ ਕੋਵਿੰਡ ਸਬੰਧੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਕੋਵਿਡ ਟੀਕਾਕਰਨ ਤੋਂ ਵਾਂਝੇ ਲੋਕਾਂ ਨੂੰ ਜਲਦ ਤੋਂ ਜਲਦ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media