ਕਪੂਰਥਲਾ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ ਚ ਜਿਲੇ ‘ਚ ਅੱਜ ਕੌਮੀ ਪਲਸ ਪੋਲੀਓ
ਮੁਹਿੰਮ ਤਹਿਤ 0 ਤੋ 5 ਤੱਕ ਦੇ 27857 ਬੱਚਿਆਂ ਨੂੰ ਸਿਹਤ ਕਾਮਿਆਂ ਵਲੋਂ ਘਰ ਘਰ ਜਾ ਕੇ ਪੋਲਿਓ ਬੂੰਦਾਂ ਪਿਲਾਈਆਂ ਗਈਆਂ।
ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਤਹਿਤ ਤਿੰਨ ਦਿਨ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।ਇਕ ਪਹਿਲੇ ਦਿਨ 36744 ਅਤੇ ਦੂਜੇ ਦਿਨ 27857 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਹਨ।ਹੁਣ ਤੱਕ 64601 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹਨ।ਉਨ੍ਹਾਂ ਕਿਹਾ ਕਿ ਬਾਕੀ ਬੱਚਿਆਂ ਨੂੰ ਕੱਲ ਦਵਾਈ ਪਿਲਾ ਕੇ ਟੀਚਾ ਪੂਰਾ ਕਰ ਲਿਆ ਜਾਵੇਗਾ।ਉਨ੍ਹਾਂ ਸਾਰੇ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ 0 ਤੋ 5 ਤੱਕ ਦਾ ਬੱਚਾ ਪੋਲੀਓ ਬੂੰਦਾਂ ਤੋ ਵਾਂਝਾ ਨਾ ਰਹੇ।
ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਫੀਲਡ ‘ਚ ਚੈਕਿੰਗ ਕਰਨ ਲਈ ਸੁਪਰਵਾਈਜ਼ਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਤਾਂ ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।ਉਨ੍ਹਾਂ ਮੋਬਾਇਲ ਟੀਮਾਂ ਨੂੰ ਖਾਸ ਤੌਰ ਤੇ ਨਿਰਦੇਸ਼ ਦਿੱਤੇ ਕਿ ਸਲੱਮ ਏਰੀਆ ਵਿੱਚ ਬੱਚਿਆਂ ਨੂੰ ਪੋਲੀਓ ਬੂੰਦਾਂ ਜਰੂਰ ਪਿਲਾਈਆਂ ਜਾਣ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media