ਕਪੂਰਥਲਾ, 1 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਹਰ ਸਾਲ 1 ਤੋਂ 7 ਮਾਰਚ ਤੱਕ ਲੋਕਾਂ ਨੂੰ ਜਨ ਔਸ਼ਧੀ
ਕੇਂਦਰਾਂ ਪ੍ਰਤੀ ਜਾਗਰੂਕ ਕਰਨ ਦੇ ਮਨੋਰਥ ਨਾਲ ਜਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਜਾਗਰੂਕਤਾ ਹਫ਼ਤਾ ਮਨਾਇਆ ਜਾਣਾ ਹੈ।ਇਸ ਤਹਿਤ ਸੈਮੀਨਾਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜਨ ਔਸ਼ਧੀ ਕੇਂਦਰਾਂ ਵਿੱਚ ਆਮ ਲੋਕਾਂ ਲਈ ਬ੍ਰਾਂਡਿਡ ਦਵਾਈਆਂ ਨਾਲੋਂ 50% ਤੋਂ 90% ਸੱਸਤੀਆਂ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਨੂੰ ਜਨ ਔਸ਼ਧੀ ਕੇਂਦਰਾਂ ਬਾਰੇ ਜਾਗਰੂਕ ਕਰਨ ਲਈ ਐਨ.ਜੀ.ਓ ਤੇ ਹੋਰ ਸੰਸਥਾਵਾਂ ਦਾ ਵੀ ਸਮੇਂ ਸਮੇਂ ‘ਤੇ ਸਹਿਯੋਗ ਲਿਆ ਜਾਂਦਾ ਤਾਂ ਕਿ ਇਨ੍ਹਾਂ ਕੇਂਦਰਾਂ ਤੋਂ ਲੋਕ ਦਵਾਈ ਖਰੀਦ ਕੇ ਘੱਟ ਪੈਸਿਆਂ ‘ਚ ਵਧੀਆ ਦਵਾਈਆਂ ਖਰੀਦਣ ਸਕਣ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media