ਸੰਗਰੂਰ, 1 ਮਾਰਚ (ਜਗਸੀਰ ਲੌਂਗੋਵਾਲ) – ਰੋਟਰੀ ਕਲੱਬ ਸੁਨਾਮ (ਸਟਾਰ) ਦੀ ਪਹਿਲੀ ਬਰਸੀ ਮੌਕੇ ਸ਼੍ਰੀ ਬਾਲਾਜੀ ਮੰਦਰ ਸੁਨਾਮ ਵਿਖੇ ਸ਼੍ਰੀ ਰਾਮਾਇਣ ਦੇ ਪਾਠ ਦਾ
ਭੋਗ ਪਾਇਆ ਗਿਆ।ਮੁੱਖ ਮਹਿਮਾਨ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਦੀ ਪਤਨੀ ਸ਼ਬੀਨਾ ਅਰੋੜਾ ਸਨ।
ਸ਼ਬੀਨਾ ਅਰੋੜਾ ਨੇ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਕਲੱਬ ਦੀ ਪਹਿਲੀ ਵਰ੍ਹੇਗੰਢ ਦੀ ਵਧਾਈ ਦਿੱਤੀ।ਉਨ੍ਹਾਂ ਕਲੱਬ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਵੀ ਸ਼ਲਾਘਾ ਕੀਤੀ ਅਤੇ ਕਲੱਬ ਨੂੰ ਆਪਣੇ ਵਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਿੱਤਾ।ਕਲੱਬ ਦੇ ਪ੍ਰਧਾਨ ਸਚਿਨ ਗਰਗ ਨੇ ਦੱਸਿਆ ਕਿ ਕਲੱਬ ਨੂੰ ਬਣਿਆਂ ਇੱਕ ਸਾਲ ਦਾ ਸਮਾਂ ਹੋ ਗਿਆ ਹੈ।ਇਸ ਸਮੇਂ ਦੌਰਾਨ ਕਲੱਬ ਨੇ ਕਈ ਅਹਿਮ ਸਮਾਜ ਸੇਵਾ ਦੇ ਕੰਮ ਕਰਕੇ ਆਪਣਾ ਵੱਖਰਾ ਸਥਾਨ ਬਣਾਇਆ ਹੈ।ਉਨ੍ਹਾਂ ਕਿਹਾ ਕਿ ਕਲੱਬ ਨੇ ਕਰੋਨਾ ਮਹਾਮਾਰੀ ਦੌਰਾਨ ਲੋੜਵੰਦ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।ਕਲੱਬ ਵਲੋਂ ਲੋੜਵੰਦਾਂ ਦੀ ਮਦਦ ਲਈ ਸਮੇਂ-ਸਮੇਂ `ਤੇ ਕੈਂਪ ਲਗਾਏ ਜਾਂਦੇ ਹਨ।
ਇਸ ਮੌਕੇ ਨਿਤੀਸ਼ ਗਰਗ, ਹਰੀਸ਼ ਸਿੰਗਲਾ, ਅਵਿਨਾਸ਼ ਕੁਮਾਰ, ਸੁਸ਼ੀਲ ਕੁਮਾਰ, ਮਨਦੀਪ ਗੋਇਲ, ਨਿਸ਼ਾਨਜੀਤ, ਰੋਬਿਨ ਜ਼ਿੰਦਲ, ਯਧੁਨੰਦਨ, ਰਜਤ ਜੈਨ, ਰਾਜ ਬਾਂਸਲ, ਸ਼ਾਮ ਲਾਲ ਸਿੰਗਲਾ, ਅੰਕੁਰ ਜਖਮੀ, ਕਰੁਣ ਬਾਂਸਲ, ਯਸ਼ਪਾਲ ਮੰਗਲਾ, ਜਗਜੀਤ ਜੋੜਾ, ਮਨਪ੍ਰੀਤ ਬਾਂਸਲ ਅਤੇ ਅਨੂਪ ਗੋਇਲ ਹਾਜ਼ਰ ਸਨ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media