Tuesday, March 3, 2026

ਨਾਖ ਦੀ ਸਫਲ ਕਾਸ਼ਤ ਕਰਨ ਬਾਰੇ ਟਰੇਨਿੰਗ ਲਗਾਈ

ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਬਾਗਬਾਨੀ ਵਿਭਾਗ ਅੰਮ੍ਰਿਤਸਰ ਦੇ ਪੀਅਰ ਅਸਟੇਟ ਵਲੋਂ ਨਾਖ ਦੀ ਸਫਲ ਕਾਸ਼ਤ ਕਰਨ ਬਾਰੇ ਇੱਕ ਟਰੇਨਿੰਗ ਲਗਾਈ ਗਈ।ਜਿਸ ਵਿੱਚ ਕਈ ਕਿਸਾਨਾਂ ਨੇ ਭਾਗ ਲਿਆ।ਡਿਪਟੀ ਡਾਇਰੈਕਟਰ ਬਾਗਬਾਨੀ ਤਜਿੰਦਰ ਸਿੰਘ ਨੇ ਪੀਅਰ ਅਸਟੇਟ ਅਧੀਨ ਕੀਤੀਆਂ ਜਾ ਰਹੀਆਂ ਗਤੀਵਿਧੀਆ ਅਤੇ ਵਿਭਾਗ ਵਲੋਂ ਚਲਾਈਆ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਦੱਸਿਆ।ਸਹਾਇਕ ਡਾਇਰੈਕਟਰ ਬਾਗਬਾਨੀ ਪੀਅਰ ਅਸਟੇਟ ਜਸਪਾਲ ਸਿੰਘ ਢਿੱਲੋਂ ਵਲਂੋ ਨਾਖ ਦੀ ਮੌਜ਼ੂਦਾ ਸਥਿਤੀ, ਮਹੱਤਤਾ ਅਤੇ ਭਵਿੱਖ ਵਿੱਚ ਹੋਣ ਵਾਲੇ ਰਕਬੇ ਦੇ ਵਿਸਥਾਰ ਬਾਰੇ ਦੱਸਿਆ।ਇਸ ਤੋਂ ਇਲਾਵਾ ਪੀਅਰ ਅਸਟੇਟ ਦੀ ਮਸ਼ੀਨਰੀ ਬਾਰੇ ਦੱਸਦਿਆਂ ਜਿਮੀਦਾਰਾਂ ਨੂੰ ਅਪੀਲ ਕੀਤੀ ਕਿ ਪੀਅਰ ਅਸਟੇਟ ਦੀ ਰਜਿਸਟਰੇਸ਼ਨ ਕਰਵਾ ਕੇ ਮੈਂਬਰ ਬਣਿਆ ਜਾਵੇ।
                  ਬਾਗਬਾਨੀ ਵਿਕਾਸ ਅਫਸਰ ਜਤਿੰਦਰ ਸਿੰਘ ਵਲੋਂ ਨਾਖ ਦੇ ਬਾਗ ਦੀ ਵਿਉਂਤਬੰਦੀ ਤੇ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰ ਡਾ. ਸਵਰੀਤ ਖਹਿਰਾ ਨੇ ਨਾਖ ਦੇ ਬੂਟਿਆਂ ਦੀ ਕਾਂਟਛਾਂਟ ਅਤੇ ਬਹੁਤ ਹੀ ਜਰੂਰੀ ਨੁਕਤਿਆਂ ਬਾਰੇ ਦੱਸਿਆ।ਡਾ: ਪਰਮਿੰਦਰ ਕੌਰ ਨੇ ਨਾਖ ਦੇ ਕੀੜੇ ਮਕੌੜਿਆਂ ਅਤੇ ਬੀਮਾਰੀਆਂ ਦੀ ਪਹਿਚਾਣ, ਉਹਨਾਂ ਦੇ ਨੁਕਸਾਨ, ਰੋਕਥਾਮ ਅਤੇ ਮੰਡੀਕਰਨ ਬਾਰੇ ਜਾਣਕਾਰੀ ਦਿੱਤੀ।
               ਕਿਰਨਬੀਰ ਕੌਰ ਬਾਗਬਾਨੀ ਵਿਕਾਸ ਅਫਸਰ ਵਲੋਂ ਨਾਖ ਦੀ ਪ੍ਰੋਸੈਸਿੰਗ ਬਾਰੇ ਦੱਸਿਆ।ਜਿਮੀਦਾਰਾਂ ਵਲੋ ਸਵਾਲ ਕੀਤੇ ਗਏ ਜਿਸ ਦਾ ਜਵਾਬ ਮਾਹਿਰਾਂ ਵਲੋ ਦਿੱਤਾ ਗਿਆ।ਇਸ ਸਮੇਂ ਬਾਗਾਂ ਲਈ ਲੇਆਉਟ, ਕਾਂਟਛਾਂਟ/ਸਿਧਾਈ, ਮਿੱਟੀ ਸੈਂਪਲਾਂ ਵਾਸਤੇ ਪੀਅਰ ਅਸਟੇਟ ਵਲੋਂ ਤਿਆਰ ਕੀਤੀਆਂ ਬਾਗਬਾਨੀ ਫੀਲਡ ਕਿੱਟਾਂ ਜਿਲੇ ਦੇ ਸਮੂਹ ਬਾਗਬਾਨੀ ਵਿਕਾਸ ਅਫਸਰਾਂ ਨੂੰ ਦਿੱਤੀਆਂ ਗਈਆਂ।
                ਇਸ ਮੌਕੇ ਸੁਖਵਿੰਦਰ ਸਿੰਘ ਬਾਗਬਾਨੀ ਵਿਕਾਸ ਅਫਸਰ ਅਤੇ ਕਰਨਲ ਸਤਬੀਰ ਸਿੰਘ, ਗੁਰਬੀਰ ਸਿੰਘ, ਸਵਿੰਦਰਪਾਲ ਸਿੰਘ ਛੀਨਾਂ, ਹਰਪ੍ਰੀਤ ਸਿੰਘ ਆਦਿ ਬਾਗਬਾਨ ਹਾਜ਼ਰ ਸਨ।ਜਤਿੰਦਰ ਸਿੰਘ ਬਾਗਬਾਨੀ ਵਿਕਾਸ ਅਫਸਰ ਵੱਲੋ ਮਾਹਿਰਾਂ ਅਤੇ ਜਿਮੀਦਾਰਾਂ ਦਾ ਧੰਨਵਾਦ ਕੀਤਾ ਗਿਆ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …