ਫਾਜਿਲਕਾ, 23 ਨਵੰਬਰ (ਵਨੀਤ ਅਰੋੜਾ) – ਹਿੰਦ ਦੀ ਚਾਦਰ ਸਾਹਿਬ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਦਿਨ ਨੂੰ ਸਮਰਪਤ ਯੂਥ ਅਕਾਲੀ ਦਲ ਅਤੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੁਆਰਾ ਸਥਾਨਕ ਸ਼੍ਰੀ ਗੁਰੁ ਸਿੰਘ ਸਭਾ ਫਾਜਿਲਕਾ ਵਿੱਚ ਪ੍ਰਧਾਨ ਮਹਿੰਦਰ ਸਿੰਘ ਖਾਲਸਾ ਦੀ ਪ੍ਰਧਾਨਗੀ ਵਿੱਚ ਐਤਵਾਰ ਨੂੰ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ।ਜਾਣਕਾਰੀ ਦਿੰਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਮਹਿੰਦਰ ਸਿੰਘ ਖਾਲਸਾ ਅਤੇ ਯੂਥ ਅਕਾਲੀ ਦਲ ਦੇ ਨੇਤਾ ਐਡਵੋਕੇਟ ਸਤਿੰਦਰ ਸਿੰਘ ਸਵੀ ਨੇ ਦੱਸਿਆ ਕਿ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿੱਚ ਖ਼ੂਨਦਾਨ ਕੈਂਪ ਸਵੇਰੇ 9 ਵਜੇ ਸ਼ੁਰੂ ਹੋਇਆ, ਜਿਸ ਵਿੱਚ 100 ਨੌਜਵਾਨਾਂ ਨੇ ਖ਼ੂਨਦਾਨ ਕੀਤਾ।ਇਸ ਮੌਕੇ ਮੁੱਖ ਮਹਿਮਾਨ ਦੇ ਰੂਪ ਵਿੱਚ ਐਸਐਸਪੀ ਸਵਪਨ ਸ਼ਰਮਾ, ਏਡੀਸੀ ਚਰਨਦੇਵ ਸਿੰਘ ਮਾਨ, ਡਾ. ਯਸ਼ਪਾਲ ਜੱਸੀ, ਗੁਰਪ੍ਰੀਤ ਸਿੰਘ ਲਵਲੀ ਕਾਠਪਾਲ, ਹਰਭਜਨ ਸਿੰਘ ਪਰੂਥੀ, ਵਿਨੋਦ ਸ਼ਰਮਾ, ਵਰਿੰਦਰਪਾਲ ਸੰਨੀ ਵਾਰਡ ਪ੍ਰਧਾਨ ਸੋਈ, ਕੌਂਸਲਰ ਮਹਿੰਦਰ ਕੁਮਾਰ ਤੋਂ ਇਲਾਵਾ ਸਿਵਲ ਹਸਪਤਾਲ ਫਾਜਿਲਕਾ ਦੇ ਸਟਾਫ ਬਰੋਡਰਿਕ, ਲੈਬ ਤਕਨੀਸ਼ੀਅਨ ਰੰਜੂ ਗਿਰਧਰ, ਸਟਾਫ ਨਰਸ ਆਸ਼ਾ ਗੁੰਬਰ ਨੇ ਸਹਿਯੋਗ ਦਿੱਤਾ।ਅੰਤ ਵਿੱਚ ਗੁਰੁਦਵਾਰਾ ਸਿੰਘ ਸਭਾ ਦੇ ਪ੍ਰਧਾਨ ਮਹਿੰਦਰ ਸਿੰਘ ਖਾਲਸਾ ਵੱਲੋਂ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …