ਸਮਰਾਲਾ, 2 ਮਾਰਚ (ਇੰਦਰਜੀਤ ਸਿੰਘ ਕੰਗ) – ਸ੍ਰੀ ਬ੍ਰਾਹਮਣ ਸਭਾ ਪੰਜਾਬ ਦੇ ਜਨਰਲ ਸਕੱਤਰ ਬਿਹਾਰੀ ਲਾਲ ਸੱਦੀ ਨੇ ਕਿਹਾ ਹੈ ਕਿ ਮਹਾਂ ਸ਼ਿਵਰਾਤਰੀ ਦੇ
ਪਾਵਨ ਪੁਰਬ ਮੌਕੇ ਪੰਜਾਬ ਦੀ ਚੰਨੀ ਸਰਕਾਰ ਵਿਰੁੱਧ ਸ਼ਿਵ ਭਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਸਰਕਾਰ ਨੇ ਇਸ ਪਵਿੱਤਰ ਦਿਹਾੜ੍ਹੇ ਭਗਵਾਨ ਸ਼ਿਵ ਜੀ ਦੀ ਪ੍ਰਿੰਟ ਮੀਡੀਆ ਵਿੱਚ ਫੋਟੋ ਨਾ ਲਗਾ ਕੇ ਅਭਿਨੰਦਨ ਨਹੀਂ ਕੀਤਾ।ਜਦੋਂ ਕਿ ਹਰਿਆਣਾ ਸਰਕਾਰ ਨੇ ਸ਼ਿਵ ਭਗਵਾਨ ਜੀ ਦੀ ਤਸਵੀਰ ਨਾਲ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਲਗਾ ਹਰਿਆਣਾ ਵਾਸੀਆਂ ਅਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦੁਆਰਾ ਕੀਤਾ ਗਿਆ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਸਮੂਹ ਬ੍ਰਾਹਮਣ ਭਾਈਚਾਰੇ ਵਿੱਚ ਚਰਨਜੀਤ ਸਿੰਘ ਚੰਨੀ ਖਿਲਾਫ ਵਿਆਪਕ ਰੋਹ ਹੈ, ਬ੍ਰਾਹਮਣ ਭਾਈ ਚਾਰੇ ਨਾਲ ਕੀਤੀ ਇਸ ਘੋਰ ਉਲੰਘਣਾ ਦਾ ਖਮਿਆਜਾ ਭਵਿੱਖ ਵਿੱਚ ਭੁਗਤਨਾ ਪਵੇਗਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media