ਤਹਿਸੀਲ ਕੰਪਲੈਕਸ ਵਿਚੋਂ ਡਾਕਖਾਨਾ ਤਬਦੀਲ ਨਾ ਕਰਨ ਬਾਰੇ ਦਿੱਤਾ ਮੰਗ ਪੱਤਰ
ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਸਟੇਟ ਸ਼ੋਸ਼ਲ ਵੈਲਫੇਅਰ ਐਸੋਸੀਏਸ਼ਨ ਦਾ ਇੱਕ ਭਰਵਾਂ ਵਫ਼ਦ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਤੇ ਚੇਅਰਮੈਨ ਰਵਿੰਦਰ ਸਿੰਘ ਗੁੱਡੂ ਤੇ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਮੱਘਰ ਸਿੰਘ ਸੋਹੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਰਾਮਵੀਰ ਨੂੰ ਉਨ੍ਹਾਂ ਦੇ ਦਫਤਰ ਵਿਖੇ ਮਿਲਿਆ।ਪ੍ਰਧਾਨ ਅਰੋੜਾ ਨੇ ਧਿਆਨ ਵਿੱਚ ਲਿਆਂਦਾ ਕਿ ਤਹਿਸੀਲ ਕੰਪਲੈਕਸ ਵਿੱਚ ਜੋ ਡਾਕਖਾਨਾ ਹੈ ਤਹਿਸੀਲ ਕੰਪਲੈਕਸ ਵਿਚੋਂ ਤਬਦੀਲ ਨਾ ਕੀਤਾ ਜਾਵੇ। ਉਨਾਂ ਕਿਹਾ ਕਿ ਇਸ ਡਾਕਖਾਨੇ ਵਿੱਚ ਮੁਲਾਜ਼ਮਾਂ, ਪੈਨਸ਼ਨਰਾਂ, ਸੀਨੀਅਰ ਸਿਟੀਜ਼ਨਾਂ ਅਤੇ ਪਬਲਿਕ ਦੇ ਕੰਮ ਬੜੇ ਹੀ ਸੁਚੱਜੇ ਢੰਗ ਨਾਲ ਹੋ ਰਹੇ ਹਨ। ਇਸ ਦੇ ਤਬਦੀਲ ਹੋਣ ਨੱਲ ਲੋਕਾਂ ਨੂੰ ਬਹੁਤ ਦਿੱਕਤ ਦਾ ਸਾਹਮਣਾ ਕਰਨਾ ਪਵੇਗਾ।ਉਨ੍ਹਾਂ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇਸ ਸੰਬੰਧੀ ਲਿਖਤੀ ਪੱਤਰ ਵੀ ਦਿੱਤਾ।ਡਿਪਟੀ ਕਮਿਸ਼ਨਰ ਸੰਗਰੂਰ ਵਲੋਂ ਇਸ ਸੰਬੰਧੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ।
ਇਸੇ ਦੌਰਾਨ ਪ੍ਰਧਾਨ ਅਰੋੜਾ ਨੇ ਐਸੋਸੀਏਸ਼ਨ ਵਲੋਂ ਕੀਤੀਆਂ ਜਾ ਰਹੀਆਂ ਲੋਕ ਭਲਾਈ ਦੇ ਕੰਮਾਂ ਅਤੇ ਬਜ਼ੁਰਗਾਂ ਦੀ ਤੰਦਰੁਸਤੀ ਲਈ ਕੀਤੇ ਜਾ ਰਹੇ ਕਾਰਜ਼ਾਂ ਤੋਂ ਜਾਣੂ ਕਰਵਾਇਆ।
ਇਸ ਮੌਕੇ ਤੇ ਕਰਨੈਲ ਸਿੰਘ ਸੇਖੋਂ, ਸੁਰਿੰਦਰ ਸਿੰਘ ਸੋਢੀ, ਡਾ. ਮਨਮੋਹਣ ਸਿੰਘ, ਕਿਸ਼ੋਰੀ ਲਾਲ, ਜਵਾਹਰ ਸ਼ਰਮਾ, ਵੇਦ ਪ੍ਰਕਾਸ਼ ਸਚਦੇਵਾ, ਤਿਲਕ ਰਾਜ ਸਤੀਜਾ, ਰਜਿੰਦਰ ਸਿੰਘ ਚੰਗਾਲ, ਸੁਰਜੀਤ ਸਿੰਘ, ਬਲਦੇਵ ਸਿੰਘ ਰਤਨ, ਮਦਨ ਗੋਪਾਲ ਸਿੰਗਲਾ, ਰਾਜ ਕੁਮਾਰ ਬਾਂਸਲ, ਮਹੇਸ਼ ਜੌਹਰ ਆਦਿ ਤੋਂ ਇਲਾਵਾ ਕਾਫੀ ਗਿਣਤੀ ‘ਚ ਐਸੋਸੀਏਸ਼ਨ ਦੇ ਮੈਂਬਰ ਮੌਜ਼ੂਦ ਸਨ।