Tuesday, March 17, 2026

ਆਸ਼ੀਰਵਾਦ ਡੇ ਬੋਰਡਿੰਗ ਸਕੂਲ ਝਾੜੋਂ ਵਿਖੇ ਕਰਵਾਏ ਖੇਡ ਮੁਕਾਬਲੇ

ਸ਼ੁਕਰਾਨੇ ਵਜੋਂ ਕਰਵਾਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ

ਸੰਗਰੂਰ, 4 ਮਾਰਚ (ਜਗਸੀਰ ਲੌਂਗੋਵਾਲ) -ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜ਼ੋਂ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸਕੂਲ ਨੂੰ ਮੈਡੀਕਲ, ਨਾਨ ਮੈਡੀਕਲ ਅਤੇ ਕਾਮਰਸ ਗਰੁੱਪ ਦੀ ਮਾਨਤਾ ਮਿਲਣ `ਤੇ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਭੋਗ ਉਪਰੰਤ ਜ਼ੋਰਾ ਸਿੰਘ ਵਾਲੀਆ ਸੇਵਾਮੁਕਤ ਇੰਚਾਰਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਨੇ ਮਾਪਿਆਂ ਨੂੰ ਪੜ੍ਹਾਈ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ ਸਕੂਲ ਵਿੱਚ ਵਿਦਿਆਰਥੀਆਂ ਨੂੰ ਚਾਰ ਸਦਨਾਂ ਵਿੱਚ ਵੰਡ ਕੇ ਵੱਖ-ਵੱਖ ਵਰਗਾਂ ਦੇ ਖੇਡ ਮੁਕਾਬਲੇ ਵੀ ਕਰਵਾਏ ਗਏ।ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਜਗਸੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਬੱਡੀ ਸਰਕਲ ਵਿੱਚ ਕਰਤਾਰ ਸਿੰਘ ਸਰਾਭਾ ਸਦਨ ਨੇ ਦੂਜਾ ਸਥਾਨ, ਚੰਦਰ ਸ਼ੇਖਰ ਆਜ਼ਾਦ ਸਦਨ ਨੇ ਦੂਜਾ ਸਥਾਨ, ਸ਼ਹੀਦ ਕਰਤਾਰ ਸਿੰਘ ਸਰਾਭਾ ਸਦਨ ਨੇ ਕਬੱਡੀ ਨੈਸ਼ਨਲ ਸਟਾਈਲ ਵਿੱਚ ਪਹਿਲਾ ਸਥਾਨ ਮਹਾਰਾਜਾ ਰਣਜੀਤ ਸਿੰਘ ਸਦਨ ਨੇ ਰੱਸਾਕਸੀ ਵਿੱਚ ਪਹਿਲਾ ਸਥਾਨ ਜਦਕਿ ਦੂਜਾ ਸਥਾਨ ਕਰਤਾਰ ਸਿੰਘ ਸਰਾਭਾ ਸਦਨ ਨੇ ਪ੍ਰਾਪਤ ਕੀਤਾ।ਮਹਾਰਾਜਾ ਰਣਜੀਤ ਸਿੰਘ ਸਦਨ ਨੇ ਓਵਰਆਲ ਵਿੱਚ ਪਹਿਲਾ ਅਤੇ ਕਰਤਾਰ ਸਿੰਘ ਸਰਾਭਾ ਸਦਨ ਨੇ ਓਵਰਆਲ ‘ਚ ਦੂਜਾ ਸਥਾਨ ਪ੍ਰਾਪਤ ਕੀਤਾ।ਵੱਖ ਵੱਖ ਸਦਨਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਕੂਲ ਪ੍ਰਬੰਧਕਾਂ ਅਤੇ ਪਤਵੰਤਿਆਂ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ।ਸਮਾਗਮ ਦੌਰਾਨ ਸਟੇਜ ਦੀ ਕਾਰਵਾਈ ਜਗਤਾਰ ਸਿੰਘ ਨੇ ਬਾਖੂਬੀ ਨਿਭਾਈ।
                    ਇਸ ਮੌਕੇ ਇੰਦਰਜੀਤ ਕੁਮਾਰ ਅੱਤਰੀ ਸੇਵਾਮੁਕਤ ਮੁੱਖ ਅਧਿਆਪਕ, ਪ੍ਰਧਾਨ ਨਾਥ ਸਿੰਘ, ਸਰਪੰਚ ਨਾਰੰਗ ੂਸਿੰਘ, ਬਾਬਾ ਭੋਲਾ ਸਿੰਘ, ਸਰਪੰਚ ਸ਼ੇਰ ਸਿੰਘ, ਭਾਕਿਯ ਏਕਤਾ (ਉਗਰਾਹਾਂ) ਦੇ ਪ੍ਰਧਾਨ ਬਿੱਟੂ ਸਿੰਘ, ਸਾਬਕਾ ਪ੍ਰਧਾਨ ਗੁਰਜਿੰਦਰ ਸਿੰਘ, ਹਰਬੰਸ ਸਿੰਘ, ਬੂਟਾ ਸਿੰਘ, ਮਲਕੀਤ ਸਿੰਘ ਗਾਂਧੀ ਸੇਵਾਮੁਕਤ ਲੈਕਚਰਾਰ, ਜਗਜੀਤ ਸਿੰਘ, ਰੈਫਰੀ ਅਵਤਾਰ ਸਿੰਘ, ਸੁਖਪਾਲ ਸਿੰਘ, ਪਾਲਾ ਸਿੰਘ, ਗੁਰਦੀਪ ਸਿੰਘ ਆਦਿ ਮਜ਼ੂਦ ਸਨ।ਸਕੂਲ ਪ੍ਰਿੰਸੀਪਲ ਜਗਸੀਰ ਸਿੰਘ ਨੇ ਜਿਥੇ ਬੱਚਿਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕੀਤਾ ਉੱਥੇ ਆਏ ਮਹਿਮਾਨਾਂ ਦਾ ਧੰਨਵਾਦ ਵੀ ਕੀਤਾ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …