Thursday, July 23, 2026

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਕਣਕ ਉਗਰਾਹੀ ਦਾ ਜੱਥਾ ਪੰਜਾਬ ਲਈ ਰਵਾਨਾ 

ਨੰਦੇੜ, 5 ਮਾਰਚ (ਪੰਜਾਬ ਪੋਸਟ ਬਿਊਰੋ) – ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੰਗਰ ਵਾਸਤੇ ਕਣਕ ਦੀ ਉਗਰਾਹੀ ਕਰਨ ਲਈ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਵਲੋਂ ਤਖਤ ਸਾਹਿਬ ਤੋਂ ਅਰਦਾਸ ਕਰਕੇ ਜਥਾ ਪੰਜਾਬ ਲਈ ਰਵਾਨਾ ਕੀਤਾ ਗਿਆ।ਇਹ ਜਥਾ ਪੰਜਾਬ ਦੇ ਵੱਖ ਵੱਖ ਸੂਬਿਆਂ ਵਿੱਚ ਸੰਗਤਾਂ ਨਾਲ ਸੰਪਰਕ ਕਰਕੇ ਹਮੇਸ਼ਾਂ ਵਾਂਗ ਲੰਗਰ ਦੀ ਉਗਰਾਹੀ ਕਰਕੇ ਸ੍ਰੀ ਹਜ਼ੂਰ ਸਾਹਿਬ ਭੇਜੇਗਾ।ਜਥੇ ਨੂੰ ਰਵਾਨਾ ਕਰਨ ਸਮੇਂ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਤਖਤ ਸਾਹਿਬ ਦੇ ਲੰਗਰ ਲਈ ਸੰਗਤਾਂ ਵੱਧ ਚੜ ਕੇ ਹਿੱਸਾ ਪਾ ਕੇ ਆਪਣਾ ਜੀਵਨ ਸਫਲਾ ਕਰਦਿਆਂ ਜਥੇ ਨੂੰ ਪੂਰਨ ਸਹਿਯੋਗ ਦੇਣ।
                   ਇਸ ਮੌਕੇ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਵੰਤ ਸਿੰਘ, ਸਿੰਘ ਸਾਹਿਬ ਬਾਬਾ ਰਾਮ ਸਿੰਘ ਧੁਪੀਆ, ਰਵਿੰਦਰ ਸਿੰਘ ਬੁੰਗਈ ਸਕੱਤਰ, ਸੁਰਿੰਦਰ ਸਿੰਘ ਮੈਂਬਰ, ਸੁਰਜੀਤ ਸਿੰਘ ਫੌਜੀ ਮੈਂਬਰ, ਰਣਜੀਤ ਸਿੰਘ ਕਾਂਮਠੇਕਰ, ਭੁਪਿੰਦਰ ਸਿੰਘ ਘੜੀਸਾਜ ਸੁਪਰਡੈਂਟ, ਗੁਰਵਿੰਦਰ ਸਿੰਘ ਵਾਧਵਾ ਸੁਪਰਡੈਂਟ, ਸ਼ਰਨ ਸਿੰਘ ਸੋਢੀ ਜੂਨੀਅਰ ਸੁਪਰਡੈਂਟ, ਰਵਿੰਦਰ ਸਿੰਘ ਕਪੂਰ, ਰਾਜਿੰਦਰ ਸਿੰਘ ਸੋਢੀ ਤੇ ਮਹਿੰਦਰ ਸਿੰਘ ਆਦਿ ਮੌਜ਼ੂਦ ਸਨ।

Check Also

ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …