Thursday, July 23, 2026

ਭਗਵਾਨ ਵਾਲਮੀਕੀ ਮੰਦਰ ਵਿਖੇ ਸ੍ਰੀ ਰਮਾਇਣ ਪਾਠ ਦੇ ਪਾਏ ਭੋਗ

ਸੰਗਰੂਰ, 5 ਮਾਰਚ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਢੱਡਰੀਆਂ ਵਿਖੇ ਭਗਵਾਨ ਵਾਲਮੀਕੀ ਮੰਦਰ ਵਿਖੇ ਸ੍ਰੀ ਰਮਾਇਣ ਜੀ ਦੇ ਪਾਠ ਦੇ ਭੋਗ ਪਾਏ ਗਏ।ਆਰਤੀ ਤੋਂ ਬਾਅਦ ਸ਼ਰਧਾਲੂਆਂ ਵਿੱਚ ਭੋਗ ਦਾ ਪ੍ਰਸ਼ਾਦ ਵੰਡਿਆ ਗਿਆ ਤੇ ਲੰਗਰ ਭੰਡਾਰਾ ਵੀ ਅਟੁੱਟ ਵਰਤਾਇਆ ਗਿਆ।ਡੀ.ਐਸ.ਪੀ ਸੁਨਾਮ ਸੁਖਰਾਜ ਸਿੰਘ ਨੇ ਵੀ ਆਪਣੀ ਹਾਜ਼ਰੀ ਲਵਾਈ।ਉਨ੍ਹਾਂ ਭਗਵਾਨ ਵਾਲਮੀਕਿ ਜੀ ਦੇ ਜੀਵਨ ਤੇ ਚਾਨਣਾ ਪਾਉਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣਾ ਧਿਆਨ ਧਾਰਮਿਕ ਕੰਮਾਂ ਵਿੱਚ ਲਗਾਉਣ ਦੀ ਅਪੀਲ ਕੀਤੀ।ਮੰਦਿਰ ਕਮੇਟੀ ਵਲੋਂ ਡੀ.ਐਸ.ਪੀ ਸੁਖਰਾਜ ਸਿੰਘ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਪ੍ਰਧਾਨ ਸਾਕਾ ਗਿੱਲ ਨੂੰ ਸਨਮਾਨਿਤ ਕੀਤਾ ਗਿਆ।
                     ਇਸ ਮੌਕੇ ਸੁਸਾਇਟੀ ਦੇ ਸੂਬਾ ਖਜ਼ਾਨਚੀ ਰਾਜੂ ਸਿੰਘ ਭਰੂਰ, ਭਗਵਾਨ ਵਾਲਮੀਕੀ ਜੀ ਮੰਦਿਰ ਕਮੇਟੀ ਦੇ ਪ੍ਰਧਾਨ ਭੋਲਾ ਸਿੰਘ, ਜਰਨੈਲ ਸਿੰਘ, ਬਹਾਦਰ ਸਿੰਘ, ਨਛੱਤਰ ਸਿੰਘ, ਬਿੰਦਰ ਸਿੰਘ, ਅਵਤਾਰ ਸਿੰਘ ਹੈਪੀ, ਸੋਮਾ ਸਿੰਘ ਅਤੇ ਵੱਡੀ ਗਿਣਤੀ ‘ਚ ਸ਼ਰਧਾਲੂ ਹਾਜ਼ਰ ਸਨ ।

Check Also

ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …