ਕਪੂਰਥਲਾ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਡੀ.ਐਚ.ਓ ਕਪਿਲ ਡੋਗਰਾ ਦੀ ਅਗਵਾਈ
ਵਿਚ ਜਿਲੇ ਦੇ ਸਾਰੇ ਡੈਂਟਲ ਮੈਡੀਕਲ ਅਫਸਰਾਂ ਦੀ ਡੈਟਲ ਪ੍ਰੋਗਰਾਮਾਂ ਸਬੰਧੀ ਸਮੀਖਿਆ ਕਰਨ ਲਈ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ।ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਸਾਰੇ ਡੈਂਟਲ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਡੈਟਲ ਓ.ਪੀ.ਡੀ ਦੌਰਾਨ ਕੋਵਿੰਡ ਦੇ ਦਿਸ਼ਾ ਨਿਰਦੇਸ਼ਾਂ ਦਾ ਪਾਲਣਾ ਕੀਤਾ ਜਾਵੇ।ਗਰਭਵਤੀ ਔਰਤਾਂ ਤੇ ਬਜ਼ੁਰਗਾਂ ਦਾ ਪਹਿਲ ਦੇ ਆਧਾਰ ‘ਤੇ ਇਲਾਜ਼ ਕੀਤਾ ਜਾਵੇ।ਸਕੂਲਾਂ ਵਿਚ ਬੱਚਿਆਂ ਨੂੰ ਦੰਦਾਂ ਦੀ ਸਾਫ ਸਫਾਈ ਬਾਰੇ ਜਾਗਰੂਕ ਕੀਤਾ ਜਾਵੇ।ਲੋਕਾਂ ਨੂੰ ਦੰਦਾਂ ਦੀਆਂ ਬਿਮਾਰੀਆਂ ਦੇ ਨਾਲ ਨਾਲ ਕੋਵਿੰਡ ਵੈਕਸੀਨੇਸਨ ਲਈ ਵੀ ਪ੍ਰੇਰਿਆ ਜਾਵੇ।ਡੀ.ਡੀ.ਐਚ.ੳ ਡਾ. ਕਪਿਲ ਡੋਗਰਾ ਨੇ ਡੈਂਟਲ ਮੈਡੀਕਲ ਅਫਸਰਾਂ ਦੀ ਕਾਰਗੁਜ਼ਾਰੀ ਬਾਰੇ ਸਿਵਲ ਸਰਜਨ ਸਾਹਿਬ ਨੂੰ ਜਾਣੂ ਕਰਵਾਇਆ।
ਇਸ ਮੌਕੇ ਡੀ.ਐਮ.ਸੀ ਡਾ. ਸਾਰਿਕਾ ਦੁੱਗਲ, ਡਾ. ਮਨਿੰਦਰ ਕੌਰ, ਡਾ. ਗੁਰਦੇਵ ਭੱਟੀ ਆਦਿ ਹਾਜ਼ਰ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media