Tuesday, November 24, 2026

ਸਿਵਲ ਹਸਪਤਾਲ ਦੇ ਜੱਚਾ ਬੱਚਾ ਵਾਰਡ ‘ਚ ਪਿੰਕ ਬੂਥ ਦਾ ਉਦਘਾਟਨ

ਵਿਸ਼ਵ ਮਹਿਲਾ ਦਿਵਸ ਦੇ ਮੱਦੇਨਜ਼ਰ ਬੂਥ ਕੀਤਾ ਸਥਾਪਤ – ਸਿਵਲ ਸਰਜਨ

ਕਪੂਰਥਲਾ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਦੇ ਜੱਚਾ ਬੱਚਾ ਵਾਰਡ ਵਿੱਚ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਵਲੋਂ ਪਿੰਕ ਬੂਥ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹਾਜਰੀਨਾਂ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਵਿਸ਼ਵ ਮਹਿਲਾ ਦਿਵਸ ਦੇ ਮੱਦੇਨਜ਼ਰ ਸਥਾਨਕ ਸਿਵਲ ਹਸਪਤਾਲ ਵਿਖੇ ਪਿੰਕ ਬੂਥ ਸਥਾਪਿਤ ਕੀਤਾ ਗਿਆ ਹੈ।ਇਸ ਬੂਥ `ਤੇ ਗਰਭਵਤੀ ਔਰਤਾਂ ਦਾ ਟੀਕਾਕਰਨ, ਐਟੀਨੇਟਲ ਚੈਕਅੱਪ, ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਕੋਵਿੰਡ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ।
ਡਾ ਗੁਰਿੰਦਰਬੀਰ ਕੌਰ ਨੇ ਦੱਸਿਆ ਵਿਸ਼ਵ ਮਹਿਲਾ ਦਿਵਸ ਦੇ ਮੱਦੇਨਜ਼ਰ 4 ਮਾਰਚ ਤੋਂ 8 ਮਾਰਚ ਤੱਕ ਇਸ ਬੂਥ `ਤੇ ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਦੁੱਧ ਪਿਲਾਉਣ ਵਾਲੀਆਂ ਮਾਵਾਂ ਦਾ ਪਹਿਲ ਦੇ ਆਧਾਰ `ਤੇ ਟੀਕਾਕਰਨ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਹ ਬੂਥ (ਐਸ.ਏ.ਆਰ.ਡੀ) ਐਨ.ਜੀ.ਓ ਵਲੋਂ ਸਥਾਪਤ ਕੀਤਾ ਗਿਆ ਹੈ।ਡਾ. ਗੁਰਿੰਦਰਬੀਰ ਕੌਰ ਨੇ ਅੱਗੇ ਦੱਸਿਆ ਕਿ ਹੁਣ ਤੱਕ 538 ਗਰਭਵਤੀ ਔਰਤਾਂ ਨੂੰ ਪਹਿਲੀ ਅਤੇ 45 ਨੂੰ ਦੂਜੀ ਕੋਵਿੰਡ ਵੈਕਸੀਨੇਸਨ ਡੋਜ਼ ਲਗਾਈ ਜਾ ਚੁੱਕੀ ਹੈ।ਇਸੇ ਤਰ੍ਹਾਂ 2024 ਬੱਚਿਆਂ ਨੂੰ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਪਹਿਲੀ ਅਤੇ 3 ਨੂੰ ਦੂਜੀ ਡੋਜ਼ ਹੁਣ ਤੱਕ ਲੱਗ ਚੁੱਕੀ ਹੈ।ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਇਸ ਸੰਸਥਾ ਵਲੋਂ ਲੋਕਾਂ ਨੂੰ ਵੈਕਸੀਨੇਸਨ ਕਰਵਾਉਣ ਲਈ ਵੀ ਪ੍ਰੇਰਿਆ ਜਾ ਰਿਹਾ ਹੈ।
                     ਇਸ ਮੌਕੇ ਡੀ.ਐਮ.ਸੀ ਡਾ. ਸਾਰਿਕਾ ਦੁੱਗਲ, ਡੀ.ਡੀ.ਐਚ.ਓ ਡਾ. ਕਪਿਲ ਡੋਗਰਾ, ਐਸ.ਐਮ.ਓ ਡਾ. ਸੰਦੀਪ ਧਵਨ, ਡਾ. ਗੁੰਜਨ ਹੈਲਨ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਪਰਡੈਂਟ ਰਾਮ ਅਵਤਾਰ, ਡਿਪਟੀ ਮਾਸ ਮੀਡੀਆ ਅਫ਼ਸਰ ਬਲਜਿੰਦਰ ਕੌਰ, ਬੀ.ਈ.ਈ ਰਵਿੰਦਰ ਜੱਸਲ, ਰਣਜੀਤ ਕੌਰ ਸਕੂਲ ਹੈਲਥ ਕੁਆਰਡੀਨੇਟਰ, ਤਰੁਨ ਕਲਸੀ, ਵਲੰਟੀਅਰ ਸਰਬਜੀਤ, ਰਮਨਦੀਪ, ਮਹੁੰਮਦ ਇਸਰਾਰ, ਸ਼ਹਿਜ਼ਾਦ ਆਦਿ ਹਾਜ਼ਰ ਸਨ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …