Thursday, August 27, 2026

ਦੁਨੀਆ ’ਚ ਬਦਲਾਅ ਦਾ ਉਚਿੱਤ ਜ਼ਰੀਆ ਹੈ ਵਿੱਦਿਆ – ਗਵਰਨਰ ਬਨਵਾਰੀ ਲਾਲ ਪੁਰੋਹਿਤ

ਖਾਲਸਾ ਕਾਲਜ ਦੀ 116ਵੀਂ ਕਨਵੋਕੇਸ਼ਨ ’ਚ 1626 ਵਿਦਿਆਰਥੀਆਂ ਨੇ ਹਾਸਲ ਕੀਤੀਆਂ ਡਿਗਰੀਆਂ

ਅੰਮ੍ਰਿਤਸਰ, 5 ਮਾਰਚ (ਖੁਰਮਣੀਆਂ ) – ਇਤਿਹਾਸਕ ਖ਼ਾਲਸਾ ਕਾਲਜ ਦੇ ਅੱਜ 130 ਸਾਲਾ ਸਥਾਪਨਾ ਦਿਵਸ ਮੌਕੇ ਉਚੇਚੇ ਤੌਰ ’ਤੇ ਪੁੱਜੇ ਪੰਜਾਬ ਦੇ ਗਵਰਨਰ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ, ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ 116ਵੀਂ ਸਾਲਾਨਾ ਕਾਨਵੋਕੇਸ਼ਨ ਮੌਕੇ ਪੋਸਟ-ਗਰੈਜੂਏਟ ਅਤੇ ਗਰੈਜੂਏਟ ਜਮਾਤਾਂ ਦੇ 1626 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ।
                   ਸ੍ਰੀ ਪੁਰੋਹਿਤ ਨੇ ਆਪਣੇ ਭਾਸ਼ਣ ’ਚ ਕਿਹਾ ਕਿ ਵਿੱਦਿਆ ਦੁਨੀਆਂ ਦੇ ਬਦਲਾਅ ਲਈ ਇਕ ਉਚਿੱਤ ਜ਼ਰੀਆ ਹੈ।ਮਨੁੱਖ ਨੂੰ ਆਪਣੀ ਜੀਵਨ ’ਚ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਦਾ ਹੈ ਅਤੇ ਸਿੱਖਿਆ ਹੀ ਇਨਸਾਨ ਨੂੰ ਉਕਤ ਮੁਸ਼ਕਿਲਾਂ ਤੋਂ ਕੱਢਣ ਦਾ ਇਕ ਸਾਧਨ ਹੈ।ਇਤਿਹਾਸਕ ਕਾਲਜ ਵਿਦਿਆਰਥੀਆਂ ਨੂੰ ਨਾ ਸਿਰਫ਼ ਸਿੱਖਿਆ ਪ੍ਰਦਾਨ ਕਰਦਾ ਹੈ, ਬਲਕਿ ਭਵਿੱਖ ’ਚ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਨਾਲ ਨਜਿੱਠਣ ਲਈ ਉਨ੍ਹਾਂ ’ਚ ਹਿੰਮਤ ਅਤੇ ਭਰੋਸਾ ਦੀ ਭਾਵਨਾ ਪੈਦਾ ਕਰਦਾ ਹੈ।ਉਨ੍ਹਾਂ ਮਹਾਤਮਾ ਗਾਂਧੀ ਦੀ ਸੋਚ ’ਤੇ ਜੋਰ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਨਾਲ ਆਪਣੇ ਸੁਪਨਿਆਂ ਨੂੰ ਹਕੀਕਤ ’ਚ ਬਦਲਣ ਦੇ ਹੁਨਰ ਨੂੰ ਪਹਿਚਾਨਣਾ ਚਾਹੀਦਾ ਹੈ।
                ਇਸ ਤੋਂ ਪਹਿਲਾਂ ਸਤਿਆਜੀਤ ਮਜੀਠੀਆ ਨੇ ਗਵਰਨਰ ਸ੍ਰੀ ਪੁਰੋਹਿਤ ਦਾ ਸਵਾਗਤ ਕਰਦਿਆਂ ਕਿਹਾ ਕਿ ਉਨਾਂ ਨੇ ਰਾਜਨੀਤੀ ਅਤੇ ਸਮਾਜ ਸੇਵੀ ਮੁੱਦਿਆਂ ’ਚ ਬਹੁਤ ਅਮੁਲ ਯੋਗਦਾਨ ਪਾਇਆ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਯਕੀਨ ਦਿਵਾਇਆ ਕਿ ਸਮੂਹ ਕਾਲਜ ਪ੍ਰਬੰਧਨ ਤੇ ਅਧਿਆਪਕ ਉਨ੍ਹਾਂ ਦੇ ਨਾਲ ਹਨ ਅਤੇ ਜੀਵਨ ’ਚ ਉਨ੍ਹਾਂ ਦੇ ਮਾਰਗ ਦਰਸ਼ਨ ਲਈ ਤੱਤਪਰ ਹਨ।
                   ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਦੀਆਂ ਵਿੱਦਿਅਕ ਤੇ ਸੱਭਿਆਚਾਰਕ ਗਤੀਵਿਧੀਆਂ ਅਤੇ ਖੇਡਾਂ ’ਚ ਪ੍ਰਾਪਤੀਆਂ ਦਾ ਹਵਾਲਾ ਦਿੰਦੇ ਹੋਏ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹੀ।ਉਨ੍ਹਾਂ ਅੱਜ ਡਿਗਰੀਆਂ, ਮੈਡਲ ਅਤੇ ਮੈਰੀਟੋਰੀਅਸ ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਵਧਾਈ ਦਿੱਤੀ।ਕੌਂਸਲ ਦੇ 2 ਸੀਨੀਅਰ ਮੈਂਬਰ ਪਰਮਜੀਤ ਸਿੰਘ ਬੱਲ ਅਤੇ ਜਤਿੰਦਰ ਸਿੰਘ ਸੱਚਦੇਵ ਨੂੰ ਕੌਂਸਲ ਵਲੋਂ ਉਨ੍ਹਾਂ ਦੁਆਰਾ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਸਨਮਾਨਿਤ ਵੀ ਕੀਤਾ ਗਿਆ।ਸਮਾਗਮ ਦੌਰਾਨ ਡਾ. ਜਸਵਿੰਦਰ ਸਿੰਘ, ਐਸੋਸੀਏਟ ਪ੍ਰੋਫ਼ੈਸਰ ਜ਼ੂਆਲੋਜੀ ਨੂੰ ‘ਰਿਸਰਚ ਐਵਾਰਡ’ ਅਤੇ ਡਾ. ਅਮਿਤ ਆਨੰਦ ਐਸੋਸੀਏਟ ਪ੍ਰੋਫੈਸਰ, ਕੈਮਿਸਟਰੀ ਨੂੰ ਬੈਸਟ ਟੀਚਰ ਦਾ ਐਵਾਰਡ ਦਿੱਤਾ ਗਿਆ।
                   ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਰਾਜਬੀਰ ਸਿੰਘ, ਐਸ.ਐਸ ਮੰਨਨ, ਅਜਮੇਰ ਸਿੰਘ, ਮੈਂਬਰ ਪਰਮਜੀਤ ਸਿੰਘ ਬੱਲ, ਐਸ.ਐਸ ਸੇਠੀ, ਲਖਵਿੰਦਰ ਸਿੰਘ ਢਿੱਲੋਂ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਪ੍ਰਿੰਸੀਪਲ ਨਾਨਕ ਸਿੰਘ, ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਪ੍ਰਿੰਸੀਪਲ ਡਾ. ਜਸਪਾਲ ਸਿੰਘ, ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਪ੍ਰਿੰਸੀਪਲ ਏ.ਐਸ ਗਿੱਲ, ਪ੍ਰਿੰਸੀਪਲ ਡਾ. ਕਮਲਜੀਤ ਕੌਰ, ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਪ੍ਰਿੰਸੀਪਲ ਡਾ: ਸੁਰਿੰਦਰਪਾਲ ਕੌਰ ਢਿੱਲੋਂ, ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ਼, ਤਮਿੰਦਰ ਸਿੰਘ ਭਾਟੀਆ, ਰਜਿਸਟਰਾਰ ਪ੍ਰੋ: ਦਵਿੰਦਰ ਸਿੰਘ ਤੋਂ ਇਲਾਵਾ ਕਾਲਜ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …