ਸ਼੍ਰੋਮਣੀ ਕਮੇਟੀ ਨੇ ਬੈਂਕ ਅਧਿਕਾਰਿਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ) – ਸਟੇਟ ਬੈਂਕ ਆਫ ਇੰਡੀਆ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਲਕੀ ਸਾਹਿਬ ਵਾਲੀ ਬੱਸ ਭੇਟ ਕੀਤੀ ਗਈ।
ਬੈਂਕ ਅਧਿਕਾਰੀਆਂ ਨੇ ਇਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਤੇ ਪਰਮਜੀਤ ਸਿੰਘ ਸਰੋਆ ਨੂੰ ਸੌਂਪੀਆਂ।ਕਮੇਟੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਕਿਹਾ ਕਿ ਮਾਨਵਤਾ ਦੇ ਸ਼ਰਧਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਸ ਤੋਂ ਪਹਿਲਾਂ ਵੀ ਬੈਂਕ ਵੱਲੋਂ ਕਈ ਸੇਵਾਵਾਂ ਕਰਕੇ ਸ਼ਰਧਾ ਪ੍ਰਗਟਾਈ ਗਈ ਹੈ।ਬੱਸ ਭੇਟ ਕਰਨ ਸਮੇਂ ਸਟੇਟ ਬੈਂਕ ਆਫ ਇੰਡੀਆ ਦੇ ਸੀ.ਜੀ.ਐਮ ਅਨੂਕੁਲ ਭਟਨਾਗਰ, ਜੀ.ਐਮ ਸੁਮਿਤ ਫਾਕਾ, ਡੀ.ਜੀ.ਐਮ .ਕੋਸ਼ਿਲ ਕਿਸ਼ੋਰ ਸਿੰਘ, ਆਰ.ਐਮ . ਰਾਜੇਸ਼ ਕੁਮਾਰ ਗੁਪਤਾ ਅਤੇ ਗੋਲਡਨ ਟੈਂਪਲ ਕੰਪਲੈਕਸ ਬ੍ਰਾਂਚ ਦੇ ਮੈਨੇਜਰ . ਨਰਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਸੀ.ਜੀ.ਐਮ ਅਨੂਕੁਲ ਭਟਨਾਗਰ ਨੇ ਕਿਹਾ ਕਿ ਸਟੇਟ ਆਫ ਇੰਡੀਆ ਵੱਲੋਂ ਹਮੇਸ਼ਾ ਹੀ ਗੁਰੂ ਘਰ ਪ੍ਰਤੀ ਵੱਡੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਜਾਂਦਾ ਹੈ ਅਤੇ ਇਥੋਂ ਪ੍ਰਾਪਤ ਆਸ਼ੀਰਵਾਦ ਬੈਂਕ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮਰਪਣ ਭਾਵਨਾ ਨਾਲ ਸੇਵਾ ਕਰਨ ਦਾ ਬਲ ਬਖ਼ਸ਼ਦਾ ਹੈ।
ਇਸ ਮੌਕੇ ਮੀਤ ਸਕੱਤਰ ਸੁਖਬੀਰ ਸਿੰਘ, ਹਰਭਜਨ ਸਿੰਘ ਵਕਤਾ ਇੰਚਾਰਜ਼ ਮੀਡੀਆ, ਮਲਕੀਤ ਸਿੰਘ ਬਹਿੜਵਾਲ ਤੇ ਪਲਵਿੰਦਰ ਸਿੰਘ, ਇੰਚਾਰਜ਼ ਗੱਡੀਆਂ ਨਿਰਮਲ ਸਿੰਘ ਸਮੇਤ ਸਟੇਟ ਬੈਂਕ ਆਫ ਇੰਡੀਆ ਦੇ ਅਧਿਕਾਰੀ ਮੌਜ਼ੂਦ ਸਨ।
Punjab Post Daily Online Newspaper & Print Media