ਸੰਗਰੂਰ, 6 ਮਾਰਚ (ਜਗਸੀਰ ਲੌਂਗੋਵਾਲ) – ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਵਧੀਕ ਮੁੱਖ ਚੋਣ ਅਫ਼ਸਰ ਅਮਿਤ ਕੁਮਾਰ ਨੇ ਧੂਰੀ ਦੇ ਦੇਸ਼ ਭਗਤ
ਕਾਲਜ ਬਰੜਵਾਲ ਵਿਖੇ ਸਥਾਪਿਤ ਸਟਰੌਂਗ ਰੂਮਾਂ ਵਿਖੇ ਸੁਰੱਖਿਆ ਵਿਵੱਸਥਾ ਤੇ ਵੋਟਾਂ ਦੀ ਗਿਣਤੀ ਲਈ ਸਥਾਪਿਤ ਕੀਤੇ ਕੇਂਦਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਜ਼ਿਲਾ ਚੋਣ ਅਫ਼ਸਰ ਰਾਮਵੀਰ ਵੀ ਉਨਾਂ ਦੇ ਨਾਲ ਸਨ।ਆਪਣੇ ਦੌਰੇ ਦੌਰਾਨ ਵਧੀਕ ਮੁੱਖ ਚੋਣ ਅਫ਼ਸਰ ਨੇ ਵਿਧਾਨ ਸਭਾ ਹਲਕਾ 99-ਲਹਿਰਾ ਦੇ ਰਿਟਰਨਿੰਗ ਅਫ਼ਸਰ ਨਵਰੀਤ ਕੌਰ ਸੇਖੋਂ, ਵਿਧਾਨ ਸਭਾ ਹਲਕਾ 100-ਦਿੜਬਾ ਦੇ ਰਿਟਰਨਿੰਗ ਅਫ਼ਸਰ ਰਾਜੇਸ਼ ਸ਼ਰਮਾ, ਵਿਧਾਨ ਸਭਾ ਹਲਕਾ 101-ਸੁਨਾਮ ਦੇ ਰਿਟਰਨਿੰਗ ਅਫ਼ਸਰ ਜਸਪ੍ਰੀਤ ਸਿੰਘ, ਵਿਧਾਨ ਸਭਾ ਹਲਕਾ 107-ਧੂਰੀ ਦੇ ਰਿਟਰਨਿੰਗ ਅਫ਼ਸਰ ਇਸਮਤ ਵਿਜੇ ਸਿੰਘ ਅਤੇ ਵਿਧਾਨ ਸਭਾ ਹਲਕਾ 108-ਸੰਗਰੂਰ ਦੇ ਰਿਟਰਨਿੰਗ ਅਫ਼ਸਰ ਚਰਨਜੋਤ ਸਿੰਘ ਵਾਲੀਆ ਸਮੇਤ ਸਬੰਧਤ ਹਲਕਿਆਂ ਦੇ ਸਟਰੌਂਗ ਰੂਮਾਂ ਤੇ ਗਿਣਤੀ ਕੇਂਦਰਾਂ ਦਾ ਨਿਰੀਖਣ ਕੀਤਾ।ਜ਼ਿਲਾ ਚੋਣ ਅਫ਼ਸਰ ਰਾਮਵੀਰ ਨੇ ਦੱਸਿਆ ਕਿ ਸਮੂਹ ਸਟਰੌਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਵਿੱਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ 10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਨੂੰ ਪੂਰੇ ਪਾਰਦਰਸ਼ੀ, ਨਿਰਪੱਖ ਤੇ ਸ਼ਾਂਤਮਈ ਮਾਹੌਲ ਵਿੱਚ ਨੇਪਰੇ ਚੜਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।ਇਸ ਮੌਕੇ ਜ਼ਿਲਾ ਪ੍ਰਸ਼ਾਸਨ ਤੇ ਪੁਲਿਸ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media