ਸਮਰਾਲਾ, 7 ਮਾਰਚ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਪੰਜਾਬ ਸਰਕਾਰ ਦੀਆ ਹਦਾਇਤਾਂ ਅਨੁਸਾਰ
ਪ੍ਰਿੰਸੀਪਲ ਸੁਮਨ ਲਤਾ ਦੀ ਯੋਗ ਅਗਵਾਈ ਹੇਠ ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਵਿਸ਼ੇ ਦੇ ਪਾਠਕ੍ਰਮ ਸਬੰਧੀ ਵਿੱਦਿਅਕ ਮੇਲਾ ਕਰਵਾਇਆ ਗਿਆ।ਵਿੱਦਿਅਕ ਮੇਲੇ ਦੀ ਸਾਰਥਿਕਤਾ ਸਬੰਧੀ ਬੋਲਦਿਆਂ ਪ੍ਰਿੰਸੀਪਲ ਨੇ ਕਿਹਾ ਕਿ ਵਿੱਦਿਅਕ ਮੇਲੇ ਵਿਦਿਆਰਥੀਆਂ ਦੇ ਅੰਦਰੂਨੀ ਕਾਬਲੀਅਤ ਨੂੰ ਪਛਾਨਣ ਦਾ ਅਹਿਮ ਜ਼ਰੀਆ ਹਨ।ਇਸ ਵਿੱਚ ਛੇਵੀਂ ਤੋਂ ਦੱਸਵੀਂ ਕਲਾਸ ਦੇ ਵਿਦਿਆਰਥੀਆਂ ਨੇ ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਵਿਸ਼ੇ ਦੇ ਮਾਡਲ ਤੇ ਚਾਰਟ ਤਿਆਰ ਕੀਤੇੇ।ਬੀ.ਐਮ ਲਖਵੀਰ ਸਿੰਘ ਵਲੋਂ ਮੇਲੇ ਵਿੱਚ ਪਹੁੰਚ ਕੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ।
ਇਸ ਮੌਕੇ ਰਾਜਵਿੰਦਰ ਸਿੰਘ, ਸਤਨਾਮ ਸਿੰਘ, ਵਿਨੋਦ ਰਾਵਲ, ਵਿਕਰਮਜੀਤ ਸਿੰਘ, ਨਵਦੀਪ ਕੌਰ, ਪਵਨਪ੍ਰੀਤ ਸਿੰਘ, ਕਿਰਨ ਬਾਲਾ ਆਦਿ ਹਾਜ਼ਰ ਸਨ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media