ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ) – ਲਾਲਚੀ ਏਜੰਟਾਂ ਵਲੋਂ ਵਿਖਾਏ ਗਏ ਸਬਜ਼ਬਾਗ ਕਾਰਨ ਦੁਬਈ `ਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹੋਏ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਇੱਕ ਨੌਜਵਾਨ ਦੀ ਮਾਲੀ ਮਦਦ ਕਰ ਕੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਉਕਤ ਨੌਜਵਾਨ ਨੂੰ ਦੁਬਈ ਤੋਂ ਵਾਪਸ ਵਤਨ ਭੇਜਿਆ ਗਿਆ ਹੈ।
ਟਰੱਸਟ ਦੇ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜਿਲ੍ਹੇ ਨਾਲ ਸੰਬੰਧਿਤ ਨੌਜਵਾਨ ਹਰਪ੍ਰੀਤ ਸਿੰਘ, ਜੋ ਮਹਿਜ਼ ਚਾਰ ਕੁ ਮਹੀਨੇ ਪਹਿਲਾਂ ਹੀ ਏਜੰਟਾਂ ਦੇ ਝਾਂਸੇ `ਚ ਫਸ ਕੇ ਕੰਮਕਾਰ ਦੀ ਭਾਲ ਵਿੱਚ ਦੁਬਈ ਪਹੁੰਚਿਆ ਸੀ।ਪਰ ਓਥੇ ਪੁੱਜਣ ‘ਤੇ ਉਸ ਨੂੰ ਕੋਈ ਕੰਮ ਨਹੀਂ ਦਿਵਾਇਆ ਗਿਆ।ਸਗੋਂ ਉਸ ਦਾ ਪਾਸਪੋਰਟ ਵੀ ਉਨ੍ਹਾਂ ਖੋਹ ਕੇ ਆਪਣੇ ਕਬਜ਼ੇ `ਚ ਕਰ ਲਿਆ।ਪ੍ਰਾਪਤ ਜਾਣਕਾਰੀ ਅਨੁਸਾਰ ਕਾਫੀ ਜੱਦੋਜਹਿਦ ਤੋਂ ਬਾਅਦ ਇਹ ਨੌਜਵਾਨ ਏਜੰਟਾਂ ਦੇ ਚੁੰਗਲ ਤੋਂ ਤਾਂ ਬਾਹਰ ਨਿਕਲਿਆ ਆਇਆ।ਪਰ ਉਸ ਨੂੰ ਦੋ ਵੇਲੇ ਦੀ ਰੋਟੀ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹੋਣਾ ਪਿਆ। ਇਸੇ ਦੌਰਾਨ ਪੀੜ੍ਹਤ ਨੌਜਵਾਨ ਦਾ ਟਰੱਸਟ ਦੀ ਅੰਮ੍ਰਿਤਸਰ ਇਕਾਈ ਰਾਹੀਂ ਡਾ. ਐਸ.ਪੀ ਸਿੰਘ ਓਬਰਾਏ ਨਾਲ ਰਾਬਤਾ ਹੋਇਆ ਤਾਂ ਉਨ੍ਹਾਂ ਵਲੋਂ ਇਸ ਨੌਜਵਾਨ ਨੂੰ ਆਪਣੇ ਖਰਚ ਤੇ ਵਾਪਸ ਭਾਰਤ ਭੇਜਿਆ ਹੈ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …