Thursday, December 26, 2024

ਡਾ. ਨੇਕੀ ਨੂੰ ਖੂਨਦਾਨ ਸੇਵਾ ਸੁਸਾਇਟੀ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਵਾਤਾਵਰਨ ਪ੍ਰੇਮੀ ਅਤੇ ਮੈਡੀਕਲ ਖੇਤਰ ਦੀ ਨਾਮਵਰ ਸ਼ਖ਼ਸੀਅਤ ਡਾ. ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਨੂੰ ਸ਼ੇਰੇ ਪੰਜਾਬ ਯੂਥ ਵੈਲਫੇਅਰ ਕਲੱਬ ਦੇ ਪ੍ਰਧਾਨ ਇੰਦਰਜੀਤ ਸਿੰਘ ਭੱਲਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਵਿਸ਼ੇਸ਼ ਤੌਰ ‘ਤੇ ਚਿੰਨ੍ਹ ਅਤੇ ਮੈਡਲ ਨਾਲ ਸਨਮਾਨਿਤ ਕੀਤਾ ਗਿਆ।ਕਲੱਬ ਵਲੋਂ ਪਿਛਲੇ ਦਿਨੀਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਕੰਪਲੈਕਸ ਵਿਚ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਸੀ।ਜਿਸ ਵਿਚ ਲੋਕਾਂ ਨੇ ਵੱਧ ਚੜ੍ਹ ਕੇ ਖੂਨਦਾਨ ਕੀਤਾ। ਇੱਥੇ ਵਰਨਣਯੋਗ ਹੈ ਕਿ ਡਾ. ਨੇਕੀ ਹੁਣ ਤੱਕ 51 ਵਾਰ ਖੂਨਦਾਨ ਕਰ ਚੁੱਕੇ ਹਨ।ਡਾ. ਨੇਕੀ ਨੇ ਕਿਹਾ ਕਿ ਇੱਕ ਤੰਦਰੁਸਤ ਵਿਅਕਤੀ ਖੂਨ ਦਾ ਇਕ ਯੂਨਿਟ ਦੇ ਕੇ ਚਾਰ ਕੀਮਤੀ ਮਨੁੱਖੀ ਜਾਨਾਂ ਬਚਾ ਸਕਦਾ ਹੈ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …