Tuesday, September 8, 2026

ਪੁਲਿਸ ਵਿਭਾਗ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰ. ਸਕੂਲ ਜੀ.ਟੀ ਰੋਡ ਵਿਖੇ ਮਨਾਇਆ ‘ਅੰਤਰਰਾਸ਼ਟਰੀ ਮਹਿਲਾ ਦਿਵਸ’

ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ) – ਅੰਮ੍ਰਿਤਸਰ ਪੁਲਿਸ ਵਿਭਾਗ ਵੱਲੋਂ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਸ਼ਬਦ ਨਾਲ ਹੋਈ।ਇਸ ਉਪਰੰਤ ਏ.ਐਸ.ਆਈ. ਸ੍ਰੀਮਤੀ ਪੂਨਮ ਸ਼ਰਮਾ ਨੇ ਮਾਨਸਿਕ ਤਨਾਅ ਅਤੇ ਕੈਂਸਰ ਵਰਗੀਆਂ ਭਿਆਨਕ ਬੀਮਾਰੀਆਂ ਬਾਰੇ ਜਾਗਰੂਕ ਕਰਵਾਇਆ।ਸ੍ਰੀਮਤੀ ਰਮਨਦੀਪ ਕੌਰ (ਮਹਿਲਾ ਮਿੱਤਲ ਕੋਆਰਡੀਨੇਟਰ, ਪੁਲਿਸ ਮਹਿਲਾ ਸੈਲ) ਨੇ ਔਰਤਾਂ ਨੂੰ ਮਾਨਸਿਕ ਤਨਾਅ ਤੋਂ ਦੂਰ ਰਹਿਣ ਲਈ ਕਿਹਾ।ਸਕੂਲ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਨੇ ਮਹਿਲਾ ਦਿਵਸ ਦੀ ਵਧਾਈ ਦਿੱਤੀ ਅਤੇ ਸਿੱਖ ਧਰਮ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਔਰਤ ਦੇ ਸਤਿਕਾਰ ਦੀ ਭਾਵਨਾ ਬਾਰੇ ਚਾਨਣਾ ਪਾਇਆ।ਪ੍ਰੋਗਰਾਮ ਵਿੱਚ ਇੰਸਪੈਕਟਰ ਹਰਦੀਪ ਸਿੰਘ (ਪੀ.ਸੀ.ਆਰ) ਅਤੇ ਕੰਵਲਜੀਤ ਸਿੰਘ (ਏ.ਐਸ.ਆਈ) ਮੌਜ਼ੂਦ ਸਨ।ਵਾਇਸ ਪ੍ਰਿੰਸੀਪਲ ਸ੍ਰੀਮਤੀ ਰੇਣੂ ਆਹੂਜਾ, ਮੁੱਖ ਅਧਿਆਪਕਾ ਸ੍ਰੀਮਤੀ ਨਿਸਚਿੰਤ ਕਾਹਲੋਂ, ਸ੍ਰੀਮਤੀ ਕੰਵਲਪ੍ਰੀਤ ਕੌਰ, ਸ੍ਰੀਮਤੀ ਰਵਿੰਦਰ ਕੌਰ ਨਰੂਲਾ, ਸ੍ਰੀਮਤੀ ਕਿਰਨਜੋਤ ਕੌਰ, ਸ੍ਰੀਮਤੀ ਮਨਵਿੰਦਰ ਕੌਰ ਭੁੱਲਰ ਨੂੰ ਸਨਮਾਨਿਤ ਕੀਤਾ ਗਿਆ।
                  ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਮਹਿਲਾ ਦਿਵਸ ਤੇ ਵਧਾਈ ਦਿੱਤ।ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।ਸਕੂਲ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਅਤੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਆਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤੇ ।

Check Also

ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

   9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …