ਸਮਰਾਲਾ, 8 ਮਾਰਚ (ਇੰਦਰਜੀਤ ਸਿੰਘ ਕੰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਦੀ ਯੋਗ ਅਗਵਾਈ ਹੇਠ ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਵਿਸ਼ੇ ਦੇ ਪਾਠਕ੍ਰਮ ਸਬੰਧੀ ਵਿੱਦਿਅਕ ਮੇਲਾ ਕਰਵਾਇਆ ਗਿਆ।ਜਿਸ ਦੌਰਾਨ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੇ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਦੇ ਮਾਡਲ ਅਤੇ ਚਾਰਟ ਤਿਆਰ ਕੀਤੇ।ਇਸ ਉਪਰੰਤ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾ ਨੂੰ ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਨੇ ਇਨਾਮ ਤਕਸੀਮ ਕੀਤੇ ਅਤੇ ਅਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜਿਹੇ ਵਿੱਦਿਅਕ ਮੇਲੇ ਵਿਦਿਆਰਥੀਆਂ ਦੇ ਅੰਦਰੂਨੀ ਕਾਬਲੀਅਤ ਨੂੰ ਪਛਾਣਨ ਦਾ ਅਹਿਮ ਜਰੀਆ ਹਨ, ਪੰਜਾਬ ਸਕੂਲ ਸਿੱਖਿਆ ਵਿਭਾਗ ਬੱਚਿਆਂ ਅੰਦਰ ਛੁਪੀ ਪ੍ਰਤਿਭਾ ਨੂੰ ਪਛਾਨਣ ਲਈ ਵੱਖ ਵੱਖ ਸਮੇਂ ਅਜਿਹੇ ਮੇਲਿਆਂ ਦਾ ਆਯੋਜਨ ਕਰਦਾ ਰਹਿੰਦਾ ਹੈ। ਸਾਰੇ ਵਿਦਿਆਰਥੀਆਂ ਨੂੰ ਅਜਿਹੇ ਮੇਲਿਆਂ ਦਾ ਲਾਭ ਲੈਣਾ ਚਾਹੀਦਾ ਹੈ।
ਇਸ ਮੌਕੇ ਵਾਈਸ ਪ੍ਰਿੰਸੀਪਲ ਰੇਣੁਕਾ ਧੀਰ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
Check Also
ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …