ਸੰਗਰੂਰ, 8 ਮਾਰਚ (ਜਗਸੀਰ ਲੌਂਗੋਵਾਲ) – ਲੌਂਗੋਵਾਲ ਵਿਖੇ ਦੋ ਸਾਲ ਪਹਿਲਾਂ ਵਾਪਰੀ ਮੰਦਭਾਗੀ ਘਟਨਾ ਦੌਰਾਨ ਦਲੇਰੀ ਅਤੇ ਸਾਹਸ ਦਾ ਜਜ਼ਬਾ ਦਿਖਾ ਕੇ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਉਣ ਵਾਲੀ ਵਿਦਿਆਰਥਣ ਅਮਨਦੀਪ ਕੌਰ ਨੂੰ ਭਾਰਤ ਸਰਕਾਰ ਵੱਲੋਂ ਉਤਮ ਜੀਵਨ ਰਕਸ਼ਕ ਪਦਕ ਐਵਾਰਡ-2020 ਨਾਲ ਨਿਵਾਜ਼ਿਆ ਗਿਆ ਹੈ।ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਰਾਮਵੀਰ ਵਲੋਂ ਵਿਦਿਆਰਥਣ ਅਮਨਦੀਪ ਕੌਰ ਨੂੰ ਇਹ ਐਵਾਰਡ ਸੌਂਪਦਿਆਂ ਉਸ ਦੇ ਸਾਹਸ ਦੀ ਸ਼ਲਾਘਾ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਅਮਨਦੀਪ ਕੌਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜੋਖਿਮ ਭਰੇ ਸਮਿਆਂ ਵਿੱਚ ਦਲੇਰੀ ਅਤੇ ਹਿੰਮਤ ਰੱੱਖਣ ਵਾਲੇ ਸ਼ਲਾਘਾ ਦੇ ਹੱਕਦਾਰ ਹਨ।ਡਿਪਟੀ ਕਮਿਸ਼ਨਰ ਨੇ ਅਮਨਦੀਪ ਕੌਰ ਨੂੰ ਬਿਹਤਰ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕਰਦਿਆਂ ਭਾਰਤ ਸਰਕਾਰ ਵਲੋਂ ਭੇਜੇ ਗਏ ਉਤਮ ਜੀਵਨ ਰਕਸ਼ਕ ਪਦਕ, ਉਤਮ ਜੀਵਨ ਰਕਸ਼ਕ ਪਦਕ ਮਿਨੀਏਚਰ ਮੈਡਲ ਅਤੇ ਉਤਮ ਜੀਵਨ ਰਕਸ਼ਕ ਪਦਕ ਸਰਟੀਫਿਕੇਟ ਅਮਨਦੀਪ ਕੌਰ ਨੂੰ ਪ੍ਰਦਾਨ ਕੀਤੇ।ਉਹਨਾਂ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵਲੋਂ ਅਮਨਦੀਪ ਕੌਰ, ਪਿੰਡੀ ਅਮਰ ਸਿੰਘ ਵਾਲੀ, ਪੀਰ ਖਾਨਾ ਰੋਡ ਨੂੰ ਉੱਤਮ ਜੀਵਨ ਰਕਸ਼ਕ ਪਦਕ ਐਵਾਰਡ ਦੇਣ ਲਈ ਚੁਣਿਆ ਗਿਆ ਸੀ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …