ਸੰਗਰੂਰ, 8 ਮਾਰਚ (ਜਗਸੀਰ ਲੌਂਗੋਵਾਲ) – ਅੱਜ ਚੰਡੀਗੜ੍ਹ ਵਿਖੇ ਗਵਰਨਰ ਪੰਜਾਬ ਵਲੋਂ ਪੰਜਾਬ ਦੀਆਂ ਕਈ ਸੰਸਥਾਵਾਂ ਅਤੇ ਸ਼ਖਸ਼ੀਅਤਾਂ ਨੂੰ ਉਨ੍ਹਾਂ ਦੇ ਸਮਾਜ ਪ੍ਰਤੀ ਸਮਰਪਣ ਅਤੇ ਸੇਵਾਵਾਂ ਨੂੰ ਵੇਖਦੇ ਹੋਏ ਸਨਮਾਨਿਤ ਕੀਤਾ ਗਿਆ ਹੈ।ਜਿਸ ਵਿਚ ਵਿਸ਼ੇਸ਼ ਤੌਰ ‘ਤੇ ਤਰਸੇਮ ਸਿੰਘ ਜਿਲ੍ਹਾ ਮੈਨੇਜਰ ਬਠਿੰਡਾ ਦਾ ਨਾਮ ਵੀ ਸ਼ਾਮਲ ਕੀਤਾ ਗਿਆ ਸੀ।ਅੱਜ ਹੋਏ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਤਰਸੇਮ ਸਿੰਘ ਬਰਾੜ ਬਠਿੰਡਾ ਨੂੰ ਗਵਰਨਰ ਪੰਜਾਬ ਬਨਵਾਰੀ ਲਾਲ ਪੁਰੋਹਿਤ ਵਲੋਂ ਸਨਮਾਨਿਤ ਕੀਤਾ ਗਿਆ।ਤਰਸੇਮ ਬਰਾੜ ਨੇ ਨੀਫਾ ਭਾਰਤ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਦੇ ਸਹਿਯੋਗ ਨਾਲ ਉਨ੍ਹਾਂ ਵਲੋਂ ਪਿਛਲੇ ਕਾਫੀ ਸਮੇਂ ਵਿਸ਼ੇਸ਼ ਤੌਰ ‘ਤੇ ਕੋਰੋਨਾ ਕਾਲ ਦੌਰਾਨ ਲੋੜਵੰਦਾਂ ਦੀ ਸਹਾਇਤਾ ਕੀਤੀ ਗਈ।
ਇਸ ਮੌਕੇ ਗਵਰਨਰ ਪੰਜਾਬ ਤੋਂ ਇਲਾਵਾ ਚੜ੍ਹਦੀ ਕਲਾ ਦੇ ਮੁੱਖ ਸੰਪਾਦਕ, ਰੀਜ਼ਨਲ ਪਾਸਪੋਰਟ ਅਫਸਰ ਚੰਡੀਗੜ੍ਹ, ਬਾਰ ਕੌਂਸਲ ਪੰਜਾਬ ਦੇ ਪ੍ਰਧਾਨ ਅਤੇ ਹੋਰ ਪਤਵੰਤੇ ਸੱਜਣ ਮੌਜ਼ੂਦ ਸਨ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …