Thursday, December 26, 2024

ਰਾਜ ਕੁਮਾਰ ਖੁਰਮੀ ਸਰਬਸੰਮਤੀ ਨਾਲ ਬਣੇ ਪ੍ਰੈਸ ਕਲੱਬ (ਰਜਿ.) ਭਵਾਨੀਗੜ੍ਹ ਦੇ ਪ੍ਰਧਾਨ

ਸੰਗਰੂਰ, 8 ਮਾਰਚ (ਜਗਸੀਰ ਲੌਂਗੋਵਾਲ) – ਪ੍ਰੈਸ ਕਲੱਬ (ਰਜਿ.) ਭਵਾਨੀਗੜ੍ਹ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸਕਰੌਦੀ ਦੀ ਅਗਵਾਈ ਹੇਠ ਹੋਈ ਚੋਣ ਵਿੱਚ ਰਾਜ ਕੁਮਾਰ ਖੁਰਮੀ ਨੂੰ ਸਰਬਸੰਮਤੀ ਨਾਲ ਪ੍ਰਧਾਨ, ਅਮਨਦੀਪ ਸਿੰਘ ਮਾਝਾ ਨੂੰ ਜਨਰਲ ਸਕੱਤਰ ਅਤੇ ਮਨਦੀਪ ਅੱਤਰੀ ਨੂੰ ਖਜ਼ਾਨਚੀ ਚੁਣਿਆ ਗਿਆ।ਇਸ ਤੋਂ ਇਲਾਵਾ ਮੇਜਰ ਸਿੰਘ ਮੱਟਰਾਂ ਸਰਪ੍ਰਸਤ, ਗੁਰਦਰਸ਼ਨ ਸਿੰਘ ਸਿੱਧੂ ਚੇਅਰਮੈਨ, ਇਕਬਾਲ ਸਿੰਘ ਫਗੂਵਾਲਾ ਸੀਨੀਅਰ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਗਰੇਵਾਲ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਰੋਮੀ ਮੀਤ ਪ੍ਰਧਾਨ, ਵਿਜੇ ਕੁਮਾਰ ਸਿੰਗਲਾ ਦਫਤਰ ਸਕੱਤਰ, ਕ੍ਰਿਸ਼ਨ ਗਰਗ ਪ੍ਰਚਾਰ ਸਕੱਤਰ, ਪਰਮਜੀਤ ਸਿੰਘ ਕਲੇਰ ਜਥੇਬੰਦਕ ਸਕੱਤਰ, ਬੂਟਾ ਸਿੰਘ ਅਤੇ ਦਲਜੀਤ ਕੌਰ ਅਗਜ਼ੈਕਟਿਵ ਮੈਂਬਰ ਚੁਣੇ ਗਏ।ਸਬੰਧੀ ਅਹਿਮ ਮੀਟਿੰਗ।ਪਿਛਲ਼ੇ ਪ੍ਰਧਾਨ ਗੁਰਪ੍ਰੀਤ ਸਿੰਘ ਸਕਰੌਦੀ ਨੇ ਆਪਣੇ ਪਿਛਲੇ ਸਾਲ ਦੇ ਕਾਰਜ਼ਕਾਲ ਦਾ ਲੇਖਾ ਜੋਖਾ ਦਿੱਤਾ ਅਤੇ ਆਉਣ ਵਾਲੇ ਪ੍ਰਧਾਨ ਤੋਂ ਵਧੀਆ ਕੰਮਾਂ ਦੀ ਉਮੀਦ ਕੀਤੀ।ਗੁਰਪ੍ਰੀਤ ਸਿੰਘ ਗਰੇਵਾਲ ਵਲੋਂ ਬਤੌਰ ਪ੍ਰਧਾਨ ਪ੍ਰੈਸ ਕਲੱਬ ਲਈ ਕੀਤੇ ਗਏ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ।
                    ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਰਾਜ ਕੁਮਾਰ ਖੁਰਮੀ ਨੇ ਸਮੁੱਚੇ ਪੱਤਰਕਾਰਾਂ ਨੂੰ ਯਕੀਨ ਦਿਵਾਇਆ ਕਿ ਪੱਤਰਕਾਰ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਕਰਵਾਉਣ ਲਈ ਉਹ ਹਮੇਸ਼ਾਂ ਤੱਤਪਰ ਰਹਿਣਗੇ ਅਤੇ ਫੀਲਡ ਵਿਚ ਕੰਮ ਕਰਦੇ ਪੱਤਰਕਾਰਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …