Wednesday, April 22, 2026

ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਪ੍ਰੋਗਰਾਮ ਅਫਸਰ ਮਨਜਿੰਦਰ ਸਿੰਘ ਦੀ ਅਗਵਾਈ ਅਧੀਨ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਜ਼ਿਲ੍ਹਾ, ਬਲਾਕ, ਪਿੰਡ ਅਤੇ ਵਾਰਡ ਪੱਧਰ ‘ਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਸੰਯੁਕਤ ਰਾਸ਼ਟਰ ਵਲੋ ਅੰਤਰਰਾਸ਼ਟਰੀ ਮਹਿਲਾ ਦਿਵਸ 2022 ਦਾ ਥੀਮ ਵਜੋਂ ਮਨਾਇਆ ਜਾ ਰਿਹਾ ਹੈ।ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਪ੍ਰਿੰਸੀਪਲ ਮੈਡਮ ਪੁਸ਼ਪਿੰਦਰ ਵਾਲਿਆਂ ਦੇ ਵਿਸ਼ੇਸ਼ ਸਹਿਯੋਗ ਨਾਲ ਕਾਲਜ਼ ਵਿੱਚ ਇਕ ਫਿਲਮ ਦੀ ਸਕ੍ਰੀਨਿੰਗ ਕਰਵਾਈ ਗਈ।ਜਿਸ ਵਿੱਚ ਕਾਲਜ ਦੇ ਸਟਾਫ ਅਤੇ 100 ਤੋਂ ਵੱਧ ਵਿਦਿਆਰਥਣਾਂ ਨੇ ਭਾਗ ਲਿਆ ਗਿਆ।
                    ਬਾਲ ਵਿਕਾਸ ਪ੍ਰੋਜੈਕਟ ਅਫਸਰ ਹਰਸ਼ਾ ਛੀਨਾ, ਬਾਲ ਵਿਕਾਸ ਪ੍ਰੋਜੈਕਟ ਅਫਸਰ ਮਜੀਠਾ, ਬਾਲ ਵਿਕਾਸ ਪ੍ਰੋਜੈਕਟ ਅਫਸਰ ਅਜਨਾਲਾ ਵੀ ਮੌਜ਼ੂਦ ਸਨ।ਇਸ ਤਰਾਂ ਹੈਰੀਟੇਜ ਸਟ੍ਰੀਟ ਅੰਮ੍ਰਿਤਸਰ ਮਹਿਲਾ ਸਸ਼ਕਤੀ ਕਰਨ ਸਬੰਧੀ ਸੰਦੇਸ਼ਾ ਨੂੰ ਸਕ੍ਰੀਨ ਤੇ ਵੱਖ-ਵੱਖ ਦ੍ਰਿਸ਼ ਦਿਖਾਏ ਗਏ।ਜਿਸ ਵਿੱਚ ਉਹਨਾਂ ਵਲੋਂ ਵੱਖ-ਵੱਖ ਖੇਤਰਾਂ ਵਿੱਚ ਕੀਤੇ ਸ਼ਲਾਘਾਯੋਗ ਕੰਮਾਂ ਬਾਰੇ ਦੱਸਿਆ ਗਿਆ।ਆਮ ਜਨਤਾ ਵੱਲੋ ਇਨ੍ਹਾਂ ਦ੍ਰਿਸ਼ਾ ਪ੍ਰਤੀ ਖਾਸ ਦਿਲਚਸਪੀ ਦਿਖਾਈ ਗਈ।ਬਾਲ ਵਿਕਾਸ ਪ੍ਰੋਜੈਕਟ ਅਫਸਰ ਵੇਰਕਾ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਰਬਨ-2 ਮੌਜ਼ੂਦ ਸਨ।
                 ਜ਼ਿਲ੍ਹਾ ਅੰਮ੍ਰਿਤਸਰ ਵਿੱਚ ਬਲਾਕ ਪੱਧਰ ‘ਤੇ ਵੱਖ ਵੱਖ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਵੱਲੋ ਅੰਤਰਰਾਸਟਰੀ ਮਹਿਲਾ ਦਿਵਸ ਮਨਾਇਆ ਗਿਆ ਜਿਸ ਵਿੱਚ ਹਾਜ਼ਰ ਔਰਤਾਂ ਨੂੰ ਵਿਸ਼ਵ ਵਿੱਚ ਔਰਤਾਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਕੀਤੀਆਂ ਉਪਲਬਧੀਆਂ ਬਾਰੇ ਜਾਣੂ ਕਰਵਾਇਆ ਗਿਆ।ਇਨ੍ਹਾਂ ਪ੍ਰੋਗਰਾਮਾਂ ਵਿੱਚ ਔਰਤਾਂ ਨੂੰ ਆਪਣੀਆਂ ਬੱਚੀਆਂ ਨੂੰ ਹਰ ਖੇਤਰ ਦੀ ਸਿਖਿਆ ਲੈਣ ਲਈ ਪ੍ਰੇਰਿਤ ਕੀਤਾ ਗਿਆ।ਜ਼ਿਲ੍ਹਾ ਅੰਮ੍ਰਿਤਸਰ ਆਂਗਣਵਾੜੀ ਵਰਕਰਾਂ ਵਲੋਂ ਆਂਗਣਵਾੜੀ ਸੈਂਟਰ ਵਿੱਚ ਸਥਾਨਕ ਔਰਤਾਂ ਅਤੇ ਕਿਸ਼ੋਰੀਆਂ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਇਸ ਮੌਕੇ ਆਂਗਣਵਾੜੀ ਵਰਕਰਾਂ ਵਲੋਂ ਪੋਸ਼ਣ ਕਿੱਟੀ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਪੋਸ਼ਟਿਕ ਵਿਅੰਜਨਾਂ ਦੀ ਪ੍ਰਦਰਸ਼ਨੀ ਲਗਾਈ ਗਈ।
            ਔਰਤਾਂ ਅਤੇ ਕਿਸ਼ੋਰੀਆਂ ਵਲੋਂ ਗਿੱਧਾ, ਗੀਤ ਅਤੇ ਰੰਗੋਲੀ ਰਾਹੀਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …