ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਜਗਜੀਤ ਸਿੰਘ ਜੱਗਾ ਨੇ ਦੱਸਿਆ ਕਿ ਅਲੀਵਾਲ ਦੇ ਧਰਨੇ ਦੇ ਸੰਬੰਧ ਵਿਚ ਐਸੋਸੀਏਸ਼ਨ ਦੇ ਮੈਂਬਰਾਂ ਦੀ ਬੈਠਕ ਪ੍ਰਧਾਨ ਜਸਬੀਰ ਸਿੰਘ ਪੱਟੀ ਦੇ ਦਫਤਰ ਧਰਮ ਸਿੰਘ ਮਾਰਕੀਟ ਵਿਖੇ ਅੱਜ 24 ਨਵੰਬਰ ਨੂੰ ਸਵੇਰੇ 10.30 ਵਜੇ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਮੁੱਖ ਬੁਲਾਰੇ ਕੰਵਲਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਬੈਠਕ ਵਿਚ ਅਲੀਵਾਲ ਵਿਖੇ ਦਿੱਤੇ ਜਾ ਰਹੇ ਧਰਨੇ ਨੂੰ ਕਾਮਯਾਬ ਕਰਨ ਲਈ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ ਅਤੇ ਐਸੋਸੀਏਸ਼ਨ ਦੀਆਂ ਹੋਰ ਮੰਗਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …