Monday, September 14, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅੰਤਰਰਾਸ਼ਟਰੀ ਅਕਾਦਮਿਕ ਸਾਂਝ ਵਿਸ਼ੇ `ਤੇ ਸੈਮੀਨਾਰ

ਅੰਮ੍ਰਿਤਸਰ, 9 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉਦਯੋਗ ਅਤੇ ਬਹੁਰਾਸ਼ਟਰੀ ਕੰਪਨੀਆਂ ਨਾਲ ਅੰਤਰਰਾਸ਼ਟਰੀ ਅਕਾਦਮਿਕ ਸਾਂਝ ਵਿਸ਼ੇ `ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਯੂਨਵਿਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਅਲੂਮਿਨੀ ਐਸੋਸੀਏਸ਼ਨ ਦੇ ਸਾਬਕਾ ਉਪ ਪ੍ਰਧਾਨ ਮਨਜੀਤ ਸਿੰਘ ਨਿੱਜਰ ਨੇ ਵਿਸ਼ੇ ਬਾਰੇ ਚਰਚਾ ਕੀਤੀ ਅਤੇ ਵੱਖ-ਵੱਖ ਦਿਸ਼ਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ।ਵੱਖ-ਵੱਖ ਵਿਭਾਗਾਂ ਤੋਂ ਵਿਦਿਆਰਥੀ, ਅਧਿਆਪਕ ਅਤੇ ਹੋਰ ਮਹਿਮਾਨ ਹਾਜ਼ਰ ਸਨ।
            ਇਸ ਤੋਂ ਪਹਿਲਾ ਡੀਨ ਅਲੂਮਿਨੀ ਪ੍ਰੋ. ਅਤੁਲ ਖੰਨਾ ਨੇ ਮਨਜੀਤ ਸਿੰਘ ਨਿਜ਼ਰ ਅਤੇ ਹਾਜਰ ਵਿਦਿਆਰਥੀਆਂ ਨੂੰ ਜੀ ਆਇਆਂ ਆਖਦਿਆਂ ਅਲੂਮਿਨੀ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ `ਤੇ ਚਾਨਣਾ ਪਾਇਆ।
                ਉਦਯੋਗ ਅਤੇ ਬਹੁਰਾਸ਼ਟਰੀ ਕੰਪਨੀਆਂ ਨਾਲ ਅੰਤਰਰਾਸ਼ਟਰੀ ਅਕਾਦਮਿਕ ਸਾਂਝ ਬਾਰੇ ਵਿਚਾਰ ਪੇਸ਼ ਕਰਦਿਆਂ ਮਨਜੀਤ ਸਿੰਘ ਨਿੱਜ਼ਰ ਨੇ ਕਿਹਾ ਕਿ ਸਾਡੀ ਨੌਜੁਆਨ ਪੀੜ੍ਹੀ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਇਸ ਸਮੇਂ ਦੀ ਵੱਡੀ ਲੋੜ ਬਣ ਗਿਆ ਹੈ।ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਪਲਾਈਡ ਤੇ ਉਦੇਸ਼ਮੁਖੀ ਖੋਜ ਨੂੰ ਹੋਰ ਵਿਕਸਤ ਕਰਨ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅੱਜ ਸਮਾਜ ਨੂੰ ਨਵੀਆਂ ਸੇਧਾਂ ਦੀ ਲੋੜ ਹੈ ਤਾਂ ਜੋ ਅਜੋਕੇ ਮਾਹੌਲ ਵਿਚ ਦੇਸ਼ ਉਦਯੋਗਿਕ ਤਰੱਕੀ ਦੀਆਂ ਲੀਹਾਂ `ਤੇ ਪੈ ਸਕੇ।ਉਨ੍ਹਾਂ ਨੌਜੁਆਨਾਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਹਰ ਉਸਾਰੂ ਕਾਰਜ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ।
ਪ੍ਰੋ. ਖੰਨਾ ਨੇ ਸਾਰਿਆਂ ਧੰਨਵਾਦ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਦਾ ਅਲੂਮਿਨੀ ਐਸੋਸੀਏਸ਼ਨ ਪੁਰਾਣੇ ਵਿਦਿਆਰਥੀਆਂ ਵਿਚ ਕੜੀ ਦਾ ਕਾਰਜ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਸਾਬਕਾ ਵਿਦਿਆਰਥੀ ਆਪਣੇ ਅਦਾਰੇ ਨੂੰ ਹੋਰ ਪ੍ਰਫੁਲਤ ਕਰਨ ਲਈ ਵੱਧ ਤੋਂ ਵੱਧ ਆਪਣਾ ਯੋਗਦਾਨ ਪਾਉਣ ਅਤੇ ਸੁਝਾਅ ਦੇਣ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …