Thursday, August 6, 2026

ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੋਵੇਂ ਪਿਓ ਪੁੱਤਰ ਹਾਰੇ

ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅਕਾਲੀ-ਬਸਪਾ ਗਠਜੋੜ ਦੇ ਲੰਬੀ ਤੋਂ ਸਾਂਝੇ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਅਤੇ ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ ਚੋਣਾਂ ਹਾਰ ਗਏ ਹਨ।94 ਸਾਲਾ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ 1970-1971, 1977-1980, 1997-2002, 2007-2012 ਅਤੇ 2012-2017 ਤੱਕ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਇਸ ਵਕਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਹਨ।ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਹਨ।
                    ਆਮ ਆਦਮੀ ਪਾਰਟੀ ਦੇ ਲੰਬੀ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆ ਨੇ 66313 ਵੋਟਾਂ ਪ੍ਰਾਪਤ ਕੀਤੀਆਂ, ਜਦਕਿ ਪ੍ਰਕਾਸ਼ ਸਿੰਘ ਬਾਦਲ 54917 ਵੋਟਾਂ ਹਾਸਲ ਕਰਕੇ ਦੂਜੇ ਸਥਾਨ ‘ਤੇ ਰਹੇ।ਤੀਜੇ ਸਥਾਨ ‘ਤੇ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਜਗਪਾਲ ਸਿੰਘ ਅਬੁਲ ਖੁਰਾਣਾ ਨੂੰ 10136 ਅਤੇ ਚੌਥੇ ਨੰਬਰ ‘ਤੇ ਆਏ ਸ਼੍ਰੋਮਣੀ ਅਕਾਲੀ ਦਲ (ਮਾਨ) ਦੇ ਉਮੀਦਵਾਰ ਜਸਵਿੰਦਰ ਸਿੰਘ ਨੂੰ 1318 ਅਤੇ ਭਾਜਪਾ ਦੇ ਉਮੀਦਵਾਰ ਰਾਕੇਸ਼ ਢੀਂਗਰਾ ਨੂੰ 1116 ਵੋਟਾਂ ਮਿਲੀਆਂ ਹਨ।
                       ਅਕਾਲੀ-ਬਸਪਾ ਗਠਜੋੜ ਦੇ ਜਲਾਲਾਬਾਦ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ 59934 ਵੋਟਾਂ ਮਿਲੀਆਂ, ਜਦਕਿ ਉਨਾਂ ਨੂੰ ਵੱਡੀ ਹਾਰ ਦੇਣ ਵਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ ਕੰਬੋਜ਼ ਨੇ 90308 ਵੋਟਾਂ ਹਾਸਲ ਕੀਤੀਆਂ।ਇਸ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੋਹਨ ਸਿੰਘ ਨੂੰ 8666 ਤੇ ਭਾਜਪਾ ਉਮੀਦਵਾਰ ਪੂਰਨ ਚੰਦ ਨੂੰ 5338 ਵੋਟਾਂ ‘ਤੇ ਸਬਰ ਕਰਨਾ ਪਿਆ।ਪ੍ਰਕਾਸ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਹੋਈ ਇਹ ਹਾਰ ਜਿਥੇ ਸਿਆਸੀ ਹਲਕਿਆਂ ‘ਚ ਕਈ ਸਵਾਲ ਖੜੇ ਕਰ ਗਈ ਹੈ, ਉਥੇ ਇਹ ਹਰ ਘਰ ਤੇ ਹਰ ਗਲੀ ਮੁਹਲੇ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …