ਸੰਗਰੂਰ, 10 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਵਿਧਾਨ ਸਭਾ 2022 ਲਈ ਹੋਈਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੂੰਝਾ ਫੇਰ ਜਿੱਤ ਨੇ ਇੱਕ ਨਵਾਂ ਇਤਿਹਾਸ ਰਚ ਦਿੱਤਾ ਹੈ।ਹਲਕਾ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵਲੋਂ ਦੂਜੀ ਵਾਰ ਵੱਡੀ ਲੀਡ ‘ਤੇ ਜਿੱਤ ਹਾਸਲ ਕੀਤੀ ਹੈ।ਜਿੱਤ ਪ੍ਰਾਪਤ ਕਰਨ ਤੋਂ ਬਾਅਦ ਉਹਨਾਂ ਨੂੰ ਐਸ.ਡੀ.ਐਮ ਸੁਨਾਮ ਵਲੋਂ ਜੇਤੂ ਸਰਟੀਫਿਕੇਟ ਜਾਰੀ ਕੀਤਾ ਗਿਆ।ਉਨਾਂ ਨੇ ਇਸ ਕਾਮਯਾਬੀ ਲਈ ਮੁਬਾਰਕਬਾਦ ਵੀ ਦਿੱਤੀ।ਇਸ ਦੌਰਾਨ ਅਮਨ ਅਰੋੜਾ ਨੇ ਸ਼ਹਿਰ ਦੇ ਪ੍ਰਮੁੱਖ ਧਾਰਮਿਕ ਸਥਾਨਾਂ ‘ਚ ਜਾ ਕੇ ਮੱਥਾਂ ਟੇਕਿਆ।ਉਨ੍ਹਾਂ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਸਮੂਹ ਲੋਕਾਂ ਦਾ ਸ਼ੁਕਰਾਨਾ ਅਦਾ ਕਰਦਿਆਂ ਕਿਹਾ ਕਿ ਜੋ ਮਾਨ ਸਤਿਕਾਰ ਅਤੇ ਵਿਸ਼ਵਾਸ ਹਲਕਾ ਨਿਵਾਸੀਆਂ ਵਲੋਂ ਉਨ੍ਹਾਂ ਦੇ ਪਰਿਵਾਰ ਨੂੰ ਦਿੱਤਾ ਗਿਆ ਹੈ, ਉਸ ‘ਤੇ ਉਹ ਖਰਾ ਉਤਰਨਗੇ।ਉਨ੍ਹਾਂ ਨੇ ਹਲਕੇ ਦੇ ਸਾਰੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸਭ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।ਇਸ ਸਮੇਂ ਭਾਰੀ ਗਿਣਤੀ ‘ਚ ਪਹੁੰਚੇ ਲੋਕਾਂ ਨੇ ਅਰੋੜਾ ਪਰਿਵਾਰ ਨੂੰ ਵਧਾਈ ਦਿੱਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …