ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਅੱਜ ਦਿੱਲੀ ਪਹੁੰਚੇ, ਜਿਥੇ ਉਨਾਂ ਨੇ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ

ਕੇਜ਼ਰੀਵਾਲ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੌਦੀਆ ਨਾਲ ਮੁਲਾਕਾਤ ਕੀਤੀ।ਭਗਵੰਤ ਮਾਨ ਨੇ ਸਤਿਕਾਰ ਵਜੋਂ ਝੂੱਕ ਕੇ ਅਰਵਿੰਦ ਕੇਜ਼ਰੀਵਾਲ ਤੇ ਮਨਸ਼ਿ ਸਿੌਦੀਆ ਦਾ ਆਸ਼ੀਰਵਾਦ ਲਿਆ।ਉਨਾਂ ਨੇ 6 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ ਅਤੇ ਪੰਜਾਬ ਵਿੱਚ ਮਿਲੀ ਸਫਲਤਾ ਅਤੇ ਸਰਕਾਰ ਬਣਾਉਣ ਬਾਰੇ ਚਰਚਾ ਕੀਤੀ।