Saturday, October 17, 2026

ਜਿੱਤ ਦੀ ਖ਼ੁਸ਼ੀ ’ਚ ਕਰਵਾਈ ਸ਼ੁਕਰਾਨੇ ਦੀ ਅਰਦਾਸ

ਸੰਗਰੂਰ, 11 ਮਾਰਚ (ਜਗਸੀਰ ਲੌਂਗੋਵਾਲ) – ਹਲਕਾ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਅਰੋੜਾ ਦੀ ਹੋਈ ਰਿਕਾਰਡਤੋੜ ਜਿੱਤ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ’ਤੇ ਪਿੰਡ ਸ਼ੇਰੋਂ ਦੇ ਵਰਕਰਾਂ ਨੇ ਅੱਜ ਗੁਰਦੁਆਰਾ ਸੰਤ ਅਤਰ ਸਿੰਘ ਵਿਖੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਦਿਆਂ ਸ਼ੁਕਰਾਨੇ ਦੀ ਅਰਦਾਸ ਕਰਵਾਈ ਹੈ।ਜਿਸ ਵਿਚ ਵੱਡੀ ਗਿਣਤੀ ‘ਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਐਡ. ਹਰਪ੍ਰੀਤ ਸਿੰਘ ਸਿੱਧੂ, ਮੁਖ਼ਤਿਆਰ ਸਿੰਘ ਸਿੱਧੂ, ਸਤਿਗੁਰ ਸਿੰਘ, ਲਾਡੀ, ਜੱਸ ਸ਼ਰਮਾ, ਕੁਲਦੀਪ ਸਿੰਘ, ਨਾਨਕ ਸਿੰਘ, ਰੈਂਟੂ ਸਿੰਘ, ਚਿਤਵੰਤ ਸਿੰਘ ਕਾਲਾ, ਸਾਧੂ ਸਿੰਘ ਲਾਹੜ, ਨਰੰਜਣ ਸਿੰਘ ਨੰਜੀ, ਕਾਲਾ, ਜੋਤੀ ਸਿੰਘ ਅਤੇ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …