ਅੰਮ੍ਰਿਤਸਰ, 12 ਮਾਰਚ (ਜਗਦੀਪ ਸਿੰਘ) – ਉਘੀ ਸਿੱਖ ਵਿਦਿਅਕ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦੇ ਅਚਨਚੇਤ ਅਕਾਲ ਚਲਾਣਾ ਕਰ ਜਾਣ ‘ਤੇ ਦੀਵਾਨ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਦੀਵਾਨ ਦੇ ਮੀਤ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜ਼ਰ ਨੇ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਨਿਰਮਲ ਸਿੰਘ ਨੇ ਸੰਸਥਾਵਾਂ ਨੂੰ ਉਚਾ ਚੁੱਕਣ ‘ਚ ਮਹੱਤਵਪੂਰਨ ਯੋਗਦਾਨ ਪਾਇਆ ਹੈ।ਉਨ੍ਹਾਂ ਨਿਰਮਲ ਸਿੰਘ ਦੇ ਅਕਾਲ ਚਲਾਣੇ ਨੂੰ ਦੀਵਾਨ ਦਾ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਕਿ ਨਿਰਮਲ ਸਿੰਘ ਨੇ ਕੋਵਿਡ ਦੇ ਔਖੇ ਸਮੇਂ ਦੌਰਾਨ ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਅਧੀਨ ਚੱਲ ਰਹੀਆਂ ਸੰਸਥਾਵਾਂ ਨੂੰ ਵਿਕਾਸ ਦੇ ਰਾਹ ਲਿਜਾਣ ਲਈ ਅਣਥੱਕ ਯਤਨ ਕੀਤੇ ਸਨ, ਜਿਨ੍ਹਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।ਸਵਰਗੀ ਪ੍ਰਧਾਨ ਸਾਹਿਬ ਨੇ ਪਿੱਛਲੇ ਕੁੱਝ ਸਮੇਂ ‘ਚ ਬੀਮਾਰ ਹੋਣ ਦੇ ਬਾਵਜ਼ੂਦ ਸੰਸਥਾ ਦੀ ਚੜ੍ਹਦੀ ਕਲਾ ਲਈ ਭਰਪੂਰ ਯਤਨ ਕੀਤੇ ਹਨ।ਉਨਾਂ ਵਲੋਂ ਦੀਵਾਨ ਦੇ ਵਿਕਾਸ ਲਈ ਜਿਨ੍ਹਾਂ ਯੋਜਨਾਵਾਂ ‘ਤੇ ਕੰਮ ਕੀਤਾ ਜਾ ਰਿਹਾ ਸੀ, ਉਨ੍ਹਾਂ ਨੂੰ ਪੂਰਾ ਕਰਨ ਦੇ ਪੂਰੇ ਯਤਨ ਕੀਤੇ ਜਾਣਗੇ।ਮੀਤ ਪ੍ਰਧਾਨ ਅਮਰਜੀਤ ਸਿੰਘ ਵਿਕਰਾਂਤ, ਪੈਟਰਨ ਰਾਜਮਹਿੰਦਰ ਸਿੰਘ ਮਜੀਠਾ ਅਤੇ ਆਨਰੇਰੀ ਸਕੱੱਤਰ ਅਜੀਤ ਸਿੰਘ ਬਸਰਾ ਨੇ ਪ੍ਰਧਾਨ ਨਿਰਮਲ ਸਿੰਘ ਦੇ ਦੇਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।ਸਮੂਹ ਅਹੁਦੇਦਾਰ ਸਾਹਿਬਾਨ ਵੱਲੋਂ ਵਾਹਿਗੁਰੂ ਅਕਾਲ ਪੁਰਖ ਦੇ ਚਰਨਾਂ ਵਿੱਚ ਬੇਨਤੀ ਕੀਤੀ ਗਈ ਕਿ ਵਾਹਿਗੁਰੂ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ।
ਨਿਰਮਲ ਸਿੰਘ ਦਾ ਅੰਤਮ ਸੰਸਕਾਰ ਐਤਵਾਰ 13 ਮਾਰਚ 2022 ਨੂੰ ਸ਼ਾਮ 05.00 ਵਜੇ ਚਾਟੀਵਿੰਡ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ ।
Check Also
ਬਾਬਾ ਭੂਰੀ ਵਾਲੇ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸ਼ਾਸਨ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਵੇਗਾ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਸੰਤ ਬਾਬਾ …