Monday, December 23, 2024

ਬੁਲਾਰੀਆ ਦਾ ਅੰਮ੍ਰਿਤਸਰ ਪਹੁੰਚਣ ‘ਤੇ ਮਜੀਠਾ ਹਲਕੇ ਵੱਲੋਂ ਗਰਮਜੋਸ਼ੀ ਨਾਲ ਸ਼ਾਨਦਾਰ ਸਵਾਗਤ

ਅਕਾਲੀ ਦਲ ਦਾ ਸਾਥ ਦੇਣ ‘ਚ ਮਜੀਠਾ ਵਾਸੀਆਂ ਦਾ ਕੋਈ ਸਾਨੀ ਨਹੀਂ – ਬੁਲਾਰੀਆ

PPN2411201402
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ) – ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਨਿਯੁਕਤ ਹੋਣ ‘ਤੇ ਅੱਜ ਗੁਰੂ ਦਾ ਓਟ ਆਸਰਾ ਲੈਣ ਲਈ ਪੰਜਾਬ ਦੇ ਮੁੱਖ ਸਾਂਸਦੀ ਸਕੱਤਰ ਸ: ਇੰਦਰਬੀਰ ਸਿੰਘ ਬੁਲਾਰੀਆ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਉਨ੍ਹਾਂ ਦਾ ਪ੍ਰਧਾਨ ਨਿਯੁਕਤ ਹੋਣ ਉਪਰੰਤ ਪਲੇਠੀ ਅੰਮ੍ਰਿਤਸਰ ਫੇਰੀ ਮੌਕੇ ਯੂਥ ਅਕਾਲੀ ਦਲ ਦੇ ਹਲਕਾ ਮਜੀਠਾ, ਰਾਜਾਸਾਂਸੀ, ਅਜਨਾਲਾ, ਅਟਾਰੀ ਆਦਿ ਵੱਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ‘ਤੇ ਭਰਵਾਂ ਅਤੇ ਜੋਸ਼ੀਲਾ ਸਵਾਗਤ ਕੀਤਾ ਗਿਆ।
ਹਲਕਾ ਮਜੀਠਾ ਦੇ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਕੱਤਰ ਤਲਬੀਰ ਸਿੰਘ ਗਿੱਲ ਅਤੇ ਮੇਜਰ ਸ਼ਿਵਚਰਨ ਸਿੰਘ ਸ਼ਿਵੀ ਦੀ ਅਗਵਾਈ ਵਿੱਚ ਜੀ ਟੀ ਰੋਡ ਨਿਊ ਅੰਮ੍ਰਿਤਸਰ ਵਿਖੇ ਹਜ਼ਾਰਾਂ ਦੀ ਤਾਦਾਦ ਵਿੱਚ ਪਹੁੰਚੇ ਵਰਕਰਾਂ ਵੱਲੋਂ ਜੈਕਾਰਿਆਂ ਦੀ ਗੂੰਜ ਨਾਲ ਜੋਸ਼ੀਲਾ ਸਵਾਗਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸ: ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਬੁਲਾਰੀਆ ਪਰਿਵਾਰ ਲੰਬੇ ਸਮੇਂ ਤੋਂ ਅਕਾਲੀ ਦਲ ਦੀ ਤਨਦੇਹੀ ਨਾਲ ਸੇਵਾ ਕਰ ਰਿਹਾ ਹੈ। ਸ: ਇੰਦਰਬੀਰ ਸਿੰਘ ਬੁਲਾਰੀਆ ਵੱਲੋਂ ਪਾਰਟੀ ਪ੍ਰਤੀ ਨਿਭਾਈ ਗਈ ਵਫ਼ਾਦਾਰੀ ਅਤੇ ਉਨ੍ਹਾਂ ਦੀ ਜਥੇਬੰਦਕ ਸਮਰੱਥਾ ਨੂੰ ਮੁੱਖ ਰੱਖਦਿਆਂ ਪਾਰਟੀ ਵੱਲੋਂ ਉਨ੍ਹਾਂ ਨੂੰ ਯੂਥ ਅਕਾਲੀ ਦਲ ਮਾਝਾ ਜ਼ੋਨ ਦੀ ਪ੍ਰਧਾਨਗੀ ਨਾਲ ਨਿਵਾਜਿਆ ਗਿਆ ਹੈ , ਜਿਸ ਲਈ ਉਹ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਅਤੇ ਵਿਸ਼ੇਸ਼ ਕਰਕੇ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੇ ਵਿਸ਼ੇਸ਼ ਤੌਰ ‘ਤੇ ਧੰਨਵਾਦੀ ਹਨ। ਉਨ੍ਹਾਂ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਸ: ਬੁਲਾਰੀਆ ਦੀ ਅਗਵਾਈ ਵਿੱਚ ਯੂਥ ਅਕਾਲੀ ਦਲ ਨੂੰ ਮਜ਼ਬੂਤ ਬਣਾਉਣ ਲਈ ਸਦਾ ਦਿੱਤਾ।
ਇਸ ਮੌਕੇ ਬੋਲਦਿਆਂ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਸ: ਇੰਦਰਬੀਰ ਸਿੰਘ ਬੁਲਾਰੀਆ ਨੇ ਆਪਣੀ ਨਵੀਂ ਨਿਯੁਕਤੀ ਅਤੇ ਉਨ੍ਹਾਂ ਵਿੱਚ ਵਿਸ਼ਵਾਸ ਪ੍ਰਗਟ ਕਰਨ ਲਈ ਸ: ਬਾਦਲ , ਸੁਖਬੀਰ ਸਿੰਘ ਬਾਦਲ ਅਤੇ ਸ: ਮਜੀਠੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਨੌਜਵਾਨ ਵਰਗ ਨੂੰ ਲਾਮਬੰਦ ਕਰਨ ਲਈ ਕੋਈ ਕਸਰ ਨਹੀਂ ਛੱਡਣਗੇ। ਉਨ੍ਹਾਂ ਗੁਰੂ ਤੇਗ ਬਹਾਦਰ ਜੀ ਦੇ ਅੱਜ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਸਾਹਿਬ ਦੇ ਲਾਸਾਨੀ ਸ਼ਹਾਦਤ ਪ੍ਰਤੀ ਚਾਨਣਾ ਪਾਉਂਦਿਆਂ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਅਕਾਲੀ ਦਲ ਦੀ ਲਹਿਰ ਨੂੰ ਹੋਰ ਬੁਲੰਦੀਆਂ ਤਕ ਪਹੁੰਚਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ 2017 ਵਿੱਚ ਪੰਜਾਬ ਵਿੱਚ ਅਕਾਲੀ ਦਲ ਦੇ ਪਰਚਮ ਨੂੰ ਹੋਰ ਉੱਚਿਆਂ ਲਹਿਰਾਉਣ ਲਈ ਸਭ ਦਾ ਸਾਥ ਚਾਹੁੰਦੇ ਹਨ। ਉਨ੍ਹਾਂ ਇਸ ਮੌਕੇ ਸ: ਬਿਕਰਮ ਸਿੰਘ ਮਜੀਠੀਆ ਦੀ ਤਾਰੀਫ਼ ਕਰਦਿਆਂ ਕਿਹਾ ਕਿ ਜਿਵੇਂ ਸ: ਮਜੀਠੀਆ ਨੇ ਯੂਥ ਅਕਾਲੀ ਦਲ ਦੀ ਪ੍ਰਧਾਨਗੀ ਕਰਦਿਆਂ ਇੱਕ-ਇੱਕ ਨੌਜਵਾਨ ਦੀ ਬਾਂਹ ਫੜ ਕੇ ਪਾਰਟੀ ਨੂੰ ਮਜ਼ਬੂਤੀ ਦਿੱਤੀ ਉਸੇ ਤਰ੍ਹਾਂ ਉਹ ਵੀ ਸ: ਮਜੀਠੀਆ ਵੱਲੋਂ ਲਗਾਈ ਗਈ ਡਿਊਟੀ ‘ਤੇ ਪੂਰੀ ਤਰ੍ਹਾਂ ਪਹਿਰਾ ਦੇਣਗੇ ਅਤੇ ਹਰੇਕ ਨੌਜਵਾਨ ਨਾਲ ਮਜ਼ਬੂਤੀ ਨਾਲ ਖੜਨਗੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਦਲ ਦਾ ਸਾਥ ਦੇਣ ‘ਚ ਮਜੀਠਾ ਵਾਸੀਆਂ ਦਾ ਕੋਈ ਸਾਨੀ ਨਹੀਂ ਹੈ। ਇਸ ਮੌਕੇ ਯੂਥ ਵਰਕਰਾਂ ਵੱਲੋਂ ਸ਼ਾਨਦਾਰ ਆਤਿਸ਼ਬਾਜ਼ੀ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਉਪਰੰਤ ਸ: ਇੰਦਰਬੀਰ ਸਿੰਘ ਬੁਲਾਰੀਆ ਸ਼ਰਧਾ ਅਰਪਿਤ ਕਰਨ ਅਤੇ ਨਤਮਸਤਕ ਹੋਣ ਲਈ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਰਵਾਨਾ ਹੋਏ।
ਇਸ ਮੌਕੇ ਤਲਬੀਰ ਸਿੰਘ ਗਿੱਲ, ਮੇਜਰ ਸ਼ਿਵੀ, ਜੋਧ ਸਿੰਘ ਸਮਰਾ, ਪ੍ਰੋ: ਸਰਚਾਂਦ ਸਿੰਘ, ਬਲਬੀਰ ਸਿੰਘ ਚੰਦੀ, ਸਰਬਜੀਤ ਸਿੰਘ ਸਪਾਰੀਵਿੰਡ, ਨਵਦੀਪ ਸਿੰਘ ਗੋਲਡੀ, ਰਾਕੇਸ਼ ਪਰਾਸ਼ਰ, ਗਗਨਦੀਪ ਸਿੰਘ ਭਕਨਾ, ਕੁਲਵਿੰਦਰ ਸਿੰਘ ਧਾਰੀਵਾਲ, ਜਗਰੂਪ ਸਿੰਘ ਚੰਦੀ, ਰੇਸ਼ਮ ਸਿੰਘ ਭੁੱਲਰ, ਸੁਖਵਿੰਦਰ ਸਿੰਘ ਗੋਲਡੀ, ਗੁਰਵੇਲ ਸਿੰਘ ਅਲਕੜੇ, ਪ੍ਰਗਟ ਸਿੰਘ ਚੋਗਾਵਾਂ, ਜੋਗਿੰਦਰ ਸਿੰਘ ਗੋਪਾਲਪੁਰਾ, ਗੁਰਜਿੰਦਰ ਸਿੰਘ ਢਪਈਆਂ, ਪਰਮਬੀਰ ਸਿੰਘ ਮੱਤੇਵਾਲ, ਗੁਰਮੀਤ ਸਿੰਘ ਮੱਤੇਵਾਲ, ਬਲਦੇਵ ਸਿੰਘ ਡੱਡੀਆਂ, ਸਰਬਜੀਤ ਸਿੰਘ ਤਾਹਰਪੁਰ, ਹਰਕੀਰਤ ਸਿੰਘ ਸ਼ਹੀਦ, ਬਾਪੂ ਮਹਿੰਦਰ ਸਿੰਘ ਸਿਆਲਕਾ, ਸਰਪੰਚ ਅਮਰੀਕ ਸਿੰਘ ਢੱਡੇ, ਰਵੀ ਬੂਹ, ਦਿਲਬਾਗ ਸਿੰਘ ਲਹਿਰਕਾ, ਸਲਵੰਤ ਸੇਠ, ਬਿੱਟੂ ਚਵਿੰਡਾਦੇਵੀ, ਜਗਵੰਦ ਦੁਧਾਲਾ, ਨਿਰਲੇਪ ਸਿੰਘ ਖੁਸ਼ੀਪੁਰ, ਮਨਜੀਤ ਸਿੰਘ ਰਾਮਦਿਵਾਲੀ, ਸੁਖਜੀਤ ਸਿੰਘ ਲੁੱਧੜ, ਮੇਜਰ ਸਿੰਘ ਕਲੇਰ, ਸੁੱਚਾ ਸਿੰਘ ਸਰਪੰਚ ਕਲੇਰਮਾਂਗਟ, ਦਾਰਾ ਸਿੰਘ ਭੀਲੋਵਾਲ, ਐਡਵਿਨ ਪਾਲ, ਅਮਰਜੀਤ ਸਿੰਘ ਭਾਮੇਸ਼ਾਹ, ਸੁਰਿੰਦਰਪਾਲ ਸਿੰਘ ਗੋਕਲ, ਬਾਪੂ ਗੁਰਦਿਆਲ ਸਿੰਘ ਡਾਰੀਕੇ, ਬਲਵਿੰਦਰ ਸਿੰਘ ਡਾਰੀਕੇ, ਅੰਮ੍ਰਿਤਪਾਲ ਕਲੇਰ ਆਦਿ ਮੌਜੂਦ ਸਨ ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply