ਸਮਰਾਲਾ, 13 ਮਾਰਚ (ਇੰਦਰਜੀਤ ਸਿੰਘ ਕੰਗ) – ਮਾਨ ਸਪੋਰਟਸ ਐਂਡ ਵੈਲਫੇਅਰ ਕਲੱਬ ਘਰਖਣਾ ਦੀ ਇੱਕ ਮੀਟਿੰਗ ਕਲੱਬ ਪ੍ਰਧਾਨ ਮਨਵੀਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ।ਇਸ ਵਾਰ ਪੰਜਾਬ ਅੰਦਰ ਆਏ ਨਵੇਂ ਬਦਲਾਅ ‘ਤੇ ਖੁਸ਼ੀ ਪ੍ਰਗਟ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜੋ ਫਤਵਾ ਰਵਾਇਤੀ ਪਾਰਟੀਆਂ ਨੂੰ ਛੱਡ ਇਸ ਵਾਰ ਆਮ ਆਦਮੀ ਪਾਰਟੀ ਨੂੰ ਦਿੱਤਾ ਹੈ, ਉਸ ਦੀ ਸ਼ਲਾਘਾ ਕਰਨੀ ਬਣਦੀ ਹੈ।ਵਿਧਾਨ ਸਭਾ ਹਲਕਾ ਸਮਰਾਲਾ ਤੋਂ ਆਮ ਆਦਮੀ ਪਾਰਟੀ ਦੇ ਜਗਤਾਰ ਸਿੰਘ ਦਿਆਲਪੁਰਾ ਜੋ ਕਿ ਇੱਕ ਆਮ ਕਿਰਸਾਨੀ ਪਰਿਵਾਰ ਦੇ ਨੌਜਵਾਨ ਹਨ, ਨੇ ਵੱਡੀ ਲੀਡ ਨਾਲ ਜਿੱਤ ਹਾਸਲ ਕਰਕੇ ਇੱਕ ਨਵੇਂ ਯੁੱਗ ਦੀ ਸ਼ੁੁਰੂਆਤ ਕੀਤੀ ਹੈ। ਉਨਾਂ ਆਸ ਪ੍ਰਗਟਾਈ ਕਿ ਸਮਰਾਲਾ ਹਲਕੇ ਦੇ ਵਿਧਾਇਕ ਜਗਤਾਰ ਸਿੰਘ ਆਮ ਲੋਕਾਂ ਦੀਆਂ ਉਮੀਦਾਂ ‘ਤੇ ਪੂਰਾ ਉਤਰਨਗੇ।ਕਲੱਬ ਦੇ ਸਮੂਹ ਮੈਂਬਰਾਂ ਨੇ ਪਿੰਡ ਘਰਖਣਾ ਦੇ ਸਮੂਹ ਵੋਟਰਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਦਿਆਲਪੁਰਾ ਨੂੰ ਵੱਡੀ ਗਿਣਤੀ ‘ਚ ਵੋਟਾਂ ਪਾ ਕੇ ਜਿੱਤ ਦਿਵਾਈ।
ਇਸ ਮੌਕੇ ਗਗਨਦੀਪ ਸਿੰਘ ਮਾਨ, ਜਤਿੰਦਰ ਸਿੰਘ ਮਾਨ, ਅਮਨਦੀਪ ਸਿੰਘ, ਰਾਜਵਿੰਦਰ ਸਿੰਘ, ਹੁਸਨਦੀਪ ਸਿੰਘ, ਜਗਪ੍ਰੀਤ ਸਿੰਘ, ਪਰਮਿੰਦਰ ਸਿੰਘ, ਗੁਰਵਿੰਦਰ ਬੈਨੀਪਾਲ, ਨਿਰਭੈ ਸਿੰਘ, ਹਰਵਿੰਦਰ ਸਿੰਘ ਮਾਨ, ਗੁਰਮੀਤ ਸਿੰਘ, ਪਰਉਪਕਾਰ ਸਿੰਘ ਆਦਿ ਸ਼ਾਮਲ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …