Monday, February 17, 2025

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ

ਪਠਾਨਕੋਟ, 12 ਮਾਰਚ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਮੁਹੰਮਦ ਗੁਲਜ਼ਾਰ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਅਗਵਾਈ ਹੇਠ ਅਵਤਾਰ ਸਿੰਘ (ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ), ਪਿ੍ਰਤਪਾਲ ਸਿੰਘ ਜਿਲ੍ਹਾ ਜੱਜ (ਫੈਮਲੀ ਕੋਰਟ), ਪਰਿੰਦਰ ਸਿੰਘ ਸਿਵਲ ਜੱਜ (ਸੀਨੀਅਰ ਡਿਵੀਜਨ), ਕਮਲਦੀਪ ਸਿੰਘ ਧਾਲੀਵਾਲ (ਸੀ.ਜੇ.ਐਮ), ਹੇਮ ਅੰਮ੍ਰਿਤ ਮਾਹੀ (ਵਧੀਕ ਸਿਵਲ ਜੱੱਜ (ਸੀਨੀਅਰ ਡਿਵੀਜਨ), ਚੰਦਨ ਹੰਸ ਸਿਵਲ ਜੱਜ (ਜੂਨੀਅਰ ਡਵੀਜ਼ਨ)) ਅਤੇ ਗੁਰਦੇਵ ਸਿੰਘ ਸਿਵਲ ਜੱਜ (ਜੂਨੀਅਰ ਡਵੀਜ਼ਨ) ਕੋਰਟਾਂ ਦੇ 7 ਬੈਂਚ ਬਣਾਏ ਗਏ।ਹਰ ਇਕ ਬੈਂਚ ਦੇ ਨਾਲ ਦੋ ਮੈਂਬਰਾਂ ਦੀ ਡਿਊਟੀ ਲਗਾਈ ਗਈ।ਰੰਜੀਵ ਪਾਲ ਸਿੰਘ ਚੀਮਾ ਸੈਕਟਰੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੀ ਮੋਜ਼ੂਦ ਸਨ।
                      ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕਚਿਹਰੀਆਂ ‘ਚ ਚੱਲ ਰਹੇ ਪੈਂਡਿੰਗ ਅਤੇ ਪ੍ਰੀ-ਲੀਟੀਗੇਟਿਵ ਕੇਸਾਂ ਦੀ ਸੁਣਵਾਈ ਕੀਤੀ ਗਈ।ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 2483 ਕੇਸ ਰੱਖੇ ਗਏ ਸਨ।ਜਿਸ ਵਿੱਚੋਂ ਕੁੱਲ 484 ਕੇਸਾਂ ਦਾ ਮੋਕੇ ‘ਤੇ ਨਿਪਟਾਰਾ ਕੀਤਾ ਗਿਅ।ਵੱਖ-ਵੱਖ ਕੇਸਾਂ ਵਿੱਚ ਕੁੱਲ 154926331 ਕਰੋੜ ਰੁਪਏ ਦਾ ਅਵਾਡਰ ਪਾਸ ਕੀਤਾ ਗਿਆ।

Check Also

ਬਾਬਾ ਭੂਰੀ ਵਾਲੇ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸ਼ਾਸਨ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਵੇਗਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਸੰਤ ਬਾਬਾ …