ਅੰਮ੍ਰਿਤਸਰ, 12 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਦੀਆਂ ਵਿਦਿਆਰਥਣਾਂ ਨੇ
ਮੁੱਕੇਬਾਜ਼ੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 4 ਤਾਂਬੇ ਦੇ ਤਮਗੇ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਦੀਆਂ ਵਿਦਿਆਰਥਣਾਂ ਨੇ ‘ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸ਼ਿਪ’ ’ਚ ਹਿੱਸਾ ਲੈਂਦਿਆਂ ਉਕਤ ਤਗਮੇ ਪ੍ਰਾਪਤ ਕੀਤੇ ਹਨ।
ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਉਕਤ ਚੈਂਪੀਅਨਸ਼ਿਪ ਜੈਨ ਮਹਾਵੀਰ ਸਕੂਲ ਫ਼ਗਵਾੜਾ ਵਿਖੇ ਆਯੋਜਿਤ ਕੀਤੀ ਗਈ।ਜਿਸ ਵਿੱਚ ਕਰੀਬ ਸੂਬੇ ਭਰ ਤੋਂ 300 ਖਿਡਾਰੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ’ਚ ਸਕੂਲ ਦੀਆਂ 4 ਵਿਦਿਆਰਥਣਾਂ ਜਿਨ੍ਹਾਂ ’ਚੋਂ 9ਵੀਂ ਦੀ ਮੁਸਕਾਨਪ੍ਰੀਤ ਕੌਰ, ਹਰਲੀਨ ਕੌਰ ਅਤੇ 7ਵੀਂ ਕਲਾਸ ਦੀ ਵਿਦਿਆਰਥਣ ਤੇਜਸਵ ਕੌਰ ਅਤੇ ਚਾਹਤ ਨੇ ਤੀਸਰੇ ਸਥਾਨ ’ਤੇ ਰਹਿੰਦਿਆਂ ਕਾਂਸੇ ਦੇ ਤਗਮੇ ਪ੍ਰਾਪਤ ਕਰ ਕੇ ਸਕੂਲ ਦਾ ਮਾਣ ਵਧਾਇਆ।
ਉਪਰੋਕਤ ਵਿਦਿਆਰਥਣਾਂ ਦੀ ਇਸ ਸ਼ਾਨਦਾਰ ਉਪਲੱਬਧੀ ’ਤੇ ਸਕੂਲ ਪ੍ਰਿੰ. ਗਿੱਲ ਨੇ ਮੁਬਾਰਕਬਾਦ ਦਿੰਦਿਆਂ ਬਾਕਸਿੰਗ ਕੋਚ ਬਲਜਿੰਦਰ ਅਤੇ ਡੀ.ਪੀ.ਈ ਅਤੇ ਬਾਕਸਿੰਗ ਕੋਚ ਗੁਰਪ੍ਰੀਤ ਸਿੰਘ ਵਲੋਂ ਵਿਦਿਆਰਥੀਆਂ ਨੂੰ ਕਰਵਾਏ ਅਭਿਆਸ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media