Monday, December 23, 2024

ਸੰਗਤਾਂ ਪੋਹ ਸੁਦੀ 7ਵੀਂ (28 ਦਸੰਬਰ 2014) ਨੂੰ ਹੀ ਮਨਾਉਣ ਗੁਰਪੁਰਬ – ਜਥੇਦਾਰ

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਹਿਲਾ ਫੈਸਲਾ ਗਿ: ਗੁਰਬਚਨ ਸਿੰਘ ਵਲੋਂ ਵਾਪਸ

PPN2411201404

ਅੰਮ੍ਰਿਤਸਰ, 24 ਨਵੰਬਰ (ਗੁਰਪ੍ਰੀਤ ਸਿੰਘ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮਨਾਉਣ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ 17 ਨਵੰਬਰ ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਜੋ 7 ਜਨਵਰੀ 2015 ਦੀ ਮਿਤੀ ਨੀਯਤ ਕੀਤੀ ਗਈ ਸੀ, ਉਸ ਤੋਂ ਪਲਟ ਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਹ ਦਿਹਾੜਾ ਪਹਿਲਾਂ ਦੀ ਤਰ੍ਹਾਂ ਪੋਹ ਸੁਦੀ 7ਵੀਂ ਭਾਵ 28 ਦਸੰਬਰ ਨੂੰ ਹੀ ਮਨਾਉਣ ਦਾ ਆਦੇਸ਼ ਕੀਤਾ ਹੈ।ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਜਥੇਦਾਰ ਜੀ ਨੇ ਸਪੱਸ਼ਟ ਕੀਤਾ ਹੈ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਪੋਹ ਸੁਦੀ 7 ਨੂੰ ਹੈ ਅਤੇ ਇਸ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ, ਸੰਗਤਾਂ ਗੁਰਪੁਰਬ ਧੂਮ-ਧਾਮ ਨਾਲ ਇਸੇ ਦਿਨ (28 ਦਸੰਬਰ 2014) ਨੂੰ ਮਨਾਉਣ।ਜਾਰੀ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਜੋ ਆਦੇਸ਼ ਪਹਿਲਾਂ ਕੀਤਾ ਗਿਆ ਸੀ, ਉਹ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖ ਕੇ ਕੀਤਾ ਗਿਆ ਸੀ, ਪ੍ਰੰਤੂ ਸੰਗਤਾਂ ਵੱਲੋਂ ਭੇਜੀਆਂ ਗਈਆਂ ਈ-ਮੇਲਾਂ ਤੇ ਫੈਕਸਾਂ ਰਾਹੀਂ ਦੱਸਿਆ ਗਿਆ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ ਪੁਰਬ ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਵੱਲੋਂ ਪੋਹ ਸੁਦੀ 7 (28 ਦਸੰਬਰ) ਵਾਲੇ ਦਿਨ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।ਇਸੇ ਲਈ ਸੰਗਤਾਂ ਦੀ ਭਾਵਨਾਂ ਨੂੰ ਮੁੱਖ ਰੱਖਦਿਆਂ ਪ੍ਰਕਾਸ਼ ਗੁਰਪੁਰਬ ਪੋਹ ਸੁਦੀ 7 (28 ਦਸੰਬਰ 2014) ਨੂੰ ਮਨਾਉਣ ਦੇ ਆਦੇਸ਼ ਦਿੱਤੇ ਗਏ ਹਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply